ਰਾੜਾ ਸਾਹਿਬ, 1 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡਾਂ ਦੀਆਂ ਸੱਥਾਂ ਬੈਠ ਕੇ ਚੋਣ ਪ੍ਰਚਾਰ ਨੂੰ ਸਿਖ਼ਰਾਂ 'ਤੇ ਪਹੰੁਚਾਇਆ ਜਾ ਰਿਹਾ ਹੈ | ਵਿਧਾਇਕ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬੂਟਾ ਸਿੰਘ ਗਿੱਲ, ਸਾਬਕਾ ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਗੁਰਜਿੰਦਰ ਸਿੰਘ ਨਿੱਕਾ ਗਿਆਸਪੁਰਾ ਆਦਿ ਸਨ |