ਪਾਇਲ, 1 ਨਵੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਸਥਾਨਕ ਵਾਰਡ ਨੰ: 5 ਤੋਂ ਗੁਰਦੁਆਰਾ ਸੰਗਤਸਰ ਸਾਹਿਬ ਮੁਹੱਲਾ ਚੁਹੱਟਾ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਤੇ ਗੁਰਮਤਿ ਪ੍ਰਚਾਰ ਸੰਸਥਾ ਦੇ ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿਛਲੇ 5 ਦਿਨਾਂ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਦੇ ਆਗਮਨ ਪੁਰਬ ਨੂੰ ਲੈ ਕੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਮਾਪਤੀ 5 ਨਵੰਬਰ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਗੁਰਪੁਰਬ ਦੇ ਸਬੰਧ ਵਿੱਚ 5 ਨਵੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਸਜਾਇਆ ਜਾਵੇਗਾ |