15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਕੂਲੀ ਬੱਸ ਡਰਾਈਵਰ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਤੇ ਸਿਆਸੀ ਆਗੂ ਪੁੱਜੇ ਥਾਣੇ

Ad Position 21
No active advertisement
ਅਜੀਤ ਡੈਸਕ 02-11-2025
ਮਾਛੀਵਾੜਾ ਸਾਹਿਬ, 1 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਬੀਤੇ 2 ਦਿਨ ਪਹਿਲਾਂ ਪਾਲਤੂ ਕੁੱਤੇ ਦੀ ਸਕੂਲ ਬੱਸ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ, ਜਿਸ ਕਾਰਨ ਭੜਕੇ ਪਰਿਵਾਰ ਵਾਲਿਆਂ ਨੇ ਬਜ਼ੁਰਗ ਡਰਾਈਵਰ ਦੀ ਜਿੱਥੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਉਥੇ ਦਸਤਾਰ ਦੀ ਬੇਅਦਬੀ ਵੀ ਕੀਤੀ ¢ ਪੁਲਿਸ ਵਲੋਂ ਇਸ ਮਾਮਲੇ ਸਬੰਧੀ 4 ਵਿਅਕਤੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ, ਪਰ ਅਜੇ ਤੱਕ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ¢ ਇਸ ਸਬੰਧੀ ਸਿੱਖ ਜਥੇਬੰਦੀਆਂ, ਪਿੰਡ ਭੌਰਲਾ ਬੇਟ ਦੇ ਵਾਸੀ ਅਤੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਮਾਛੀਵਾੜਾ ਥਾਣਾ ਮੁਖੀ ਨੂੰ ਮਿਲੇ, ਜਿਨ੍ਹਾਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ¢ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਸਿੱਖ ਜਥੇਬੰਦੀਆਂ ਦੇ ਆਗੂ ਪਰਵੀਨ ਸਿੰਘ ਖ਼ਾਲਸਾ, ਦੀਪ ਸਿੰਘ ਖ਼ਾਲਸਾ ਅਤੇ ਹੋਰਨਾਂ ਨੇ ਥਾਣਾ ਮੁਖੀ ਹਰਵਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਬਜ਼ੁਰਗ ਚਾਲਕ ਦੀ ਕੁੱਟਮਾਰ ਕਰ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਤੁਰੰਤ ਕਾਬੂ ਕੀਤਾ ਜਾਵੇ¢ ਆਗੂਆਂ ਨੇ ਕਿਹਾ ਕਿ ਕੁੱਟਮਾਰ ਕਰਨ ਵਾਲਾ ਨੌਜਵਾਨ ਬਾਅਦ ਵਿਚ ਹਸਪਤਾਲ ਦਾਖਲ ਹੋ ਗਿਆ ਜੋ ਕਿ ਝੂਠਾ ਪਰਚਾ ਦਰਜ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ¢ ਥਾਣਾ ਮੁਖੀ ਨੇ ਸਾਰਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਨੂੰਨ ਅਨੁਸਾਰ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ¢ ਥਾਣਾ ਮੁਖੀ ਨੇ ਕਿਹਾ ਕਿ ਪੀੜਤ ਬਜ਼ੁਰਗ ਚਾਲਕ ਦੀਦਾਰ ਸਿੰਘ ਨੂੰ ਇਨਸਾਫ਼ ਮਿਲੇਗਾ ਅਤੇ ਇਸ ਮਾਮਲੇ ਵਿਚ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਗੁ. ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਾਇਲ 'ਚ ਪ੍ਰਭਾਤ ਫੇਰੀਆਂ ਸ਼ੁਰੂ, ਨਗਰ ਕੀਰਤਨ 5 ਨੂੰ
Ad Position 24