ਸਮਰਾਲਾ, 1 ਨਵੰਬਰ (ਕੁਲਵਿੰਦਰ ਸਿੰਘ)-ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਦੀ ਦੂਰਅੰਦੇਸ਼ੀ ਵਾਲੇ ਟੈਗੋਰ ਗਰੁੱਪ ਆਫ਼ ਸਕੂਲਜ਼ ਦੀ ਅਗਵਾਈ ਅਧੀਨ ਚੱਲ ਰਹੇ ਟੈਗੋਰ ਗਲੋਬਲ ਸਕੂਲ ਸੀਨੀਅਰ ਸੈਕੰਡਰੀ ਸਮਰਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ-ਸਮਸ਼ਪੁਰ ਵਿਖੇ 28 ਅਤੇ 29 ਅਕਤੂਬਰ ਨੂੰ ਹੋਈਆਂ ਸਨ, ਇਨ੍ਹਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ ¢ ਇਸ ਸਬੰਧੀ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਰਿਲੇਅ ਦੌੜ ਵਿਚ ਲੜਕੇ-ਲੜਕੀਆਂ ਨੇ ਭਾਗ ਲੈਂਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ¢ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿਚ ਵੀ ਪਹਿਲਾ ਸਥਾਨ ਹਾਸਿਲ ਕੀਤਾ ਹੈ¢ ਸਕੂਲ ਦੇ ਵਿਦਿਆਰਥੀ ਚਾਹਤਵੀਰ ਸਿੰਘ ਨੇ ਰਿਲੇਅ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ¢ ਲੜਕੀਆਂ ਦੀ ਰਿਲੇਅ ਦੌੜ ਵਿਚ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ¢ ਇਸ ਮੌਕੇ ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਵਲੋਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ¢