15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 02-11-2025
ਰਾਏਕੋਟ, 1 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪਿਆਂ ਅਤੇ ਸੰਸਥਾ ਵਿਚਕਾਰ ਸੁਖਾਵੇਂ ਸਬੰਧ ਬਣਾਈ ਰੱਖਣ ਲਈ ਹਰ ਮਹੀਨੇ ਹੀ ਮਾਪੇ-ਅਧਿਆਪਕ ਮਿਲਣੀ ਹੁੰਦੀ ਹੈ | ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਨੇ ਦੱਸਿਆ ਕਿ ਸੰਸਥਾ ਅਤੇ ਮਾਪਿਆਂ ਵਿਚਕਾਰ ਚੰਗੀ ਵਿਚਾਰਕ ਸਾਂਝ ਲਈ ਹਰ ਮਹੀਨੇ ਹੀ ਮਾਪੇ ਅਧਿਆਪਕ ਮਿਲਣੀ ਹੁੰਦੀ ਹੈ | ਇਸ ਸਮੇਂ ਮੈਡਮ ਬਲਜਿੰਦਰ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ ਗਰੇਵਾਲ, ਪਰਮਿੰਦਰ ਕੌਰ, ਗੁਰਮੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਰਕਸ਼ਾ ਰਾਣੀ, ਰਵਨੀਤ ਕੌਰ, ਪ੍ਰਭਦੀਪ ਕੌਰ, ਮਨਦੀਪ ਕੌਰ, ਕਿਰਨਦੀਪ ਕੌਰ, ਸਨਦੀਪ ਕੌਰ, ਬੇਅੰਤ ਕੌਰ, ਰਾਣੀ ਸੈਂਭੀ, ਜਸਵਿੰਦਰ ਕੌਰ, ਗੁਰਵਿੰਦਰ ਕੌਰ, ਜਤਿੰਦਰਪਾਲ ਸਿੰਘ, ਗੁਰਮੇਲ ਸਿੰਘ, ਵਰਿੰਦਰ ਮੋਹਨ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਦਲਾਅ ਵਾਲੀ ਮਾਨ ਸਰਕਾਰ ਵਿਚ ਪੰਜਾਬ ਸੁਰੱਖਿਅਤ ਨਹੀਂ ਰਿਹਾ-ਰਾਜਾ ਵੜਿੰਗ ਅਗਲੀ ਖ਼ਬਰ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦਾ ਸੂਬਾਈ ਇਜਲਾਸ ਸੰਪੰਨ
Ad Position 24