ਮਾਛੀਵਾੜਾ ਸਾਹਿਬ, 2 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਤਰਨਤਾਰਨ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਪਾਰਟੀ ਆਬਜ਼ਰਵਰ ਅਤੇ ਪੁਲਿਸ ਜ਼ਿਲ੍ਹਾ ਖੰਨਾ ਕਾਂਗਰਸ ਦੇ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੋਣ ਪ੍ਰਚਾਰ 'ਚ ਡਟੇ ਹੋਏ ਹਨ ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਬਜ਼ਰਵਰ ਮਿੰਟੂ ਨੇ ਕਿਹਾ ਕਿ ਉਨ੍ਹਾਂ ਵਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਤਰਨਤਾਰਨ ਸ਼ਹਿਰ ਵਿਚ ਪਾਰਟੀ ਦੀਆਂ ਨੀਤੀਆਂ ਦਾ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ¢ ਉਕਤ ਆਗੂਆਂ ਨੇ ਕਿਹਾ ਕਿ ਤਰਨਤਾਰਨ ਦੇ ਸੂਝਵਾਨ ਵੋਟਰ ਕਾਂਗਰਸ ਪਾਰਟੀ ਉਮੀਦਵਾਰ ਨੂੰ ਸ਼ਾਨ ਨਾਲ ਜਿਤਾ ਕੇ ਲੋਕਾਂ ਨੂੰ ਸਬਜ਼ਬਾਗ ਦਿਖਾਉਣ ਵਾਲਿਆਂ ਨੂੰ ਲਾਂਭੇ ਕਰਨ¢ ਇਸ ਮੌਕੇ ਸੈਕਟਰੀ ਰਵਿੰਦਰ ਦਲਵੀ, ਵਾਰਡ ਇੰਚਾਰਜ ਸੁਖਦੇਵ ਸਿੰਘ ਬੂੰਦੀ, ਸਾਬਕਾ ਚੇਅਰਮੈਨ ਪਵਨ ਦੀਵਾਨ, ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ, ਸਰਿਤਾ ਸ਼ਰਮਾ ਵੀ ਹਾਜ਼ਰ ਸਨ¢