25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਚੋਰੀਸ਼ੁਦਾ ਮੋਟਰਸਾਈਕਲ ਸਮੇਤ 3 ਵਿਅਕਤੀ ਪੁਲਿਸ ਨੇ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 03-11-2025
ਖੰਨਾ, 2 ਨਵੰਬਰ (ਪੱਤਰ ਪ੍ਰੇਰਕ)-ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਥਾਣਾ ਸਿਟੀ-2 ਖੰਨਾ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਸਬ ਇੰਸਪੈਕਟਰ ਹਰਮਨਜੋਤ ਕੌਰ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਵੱਖ-ਵੱਖ ਇਲਾਕਿਆਂ ਵਿਚੋਂ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਚੋਰੀ ਕੀਤਾ ਮੋਟਰਸਾਈਕਲ ਵੇਚਣ ਲਈ ਖੰਨਾ ਸ਼ਹਿਰ ਵੱਲ ਆ ਰਹੇ ਹਨ | ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਪਾਰਟੀ ਨਾਲ ਅਮਲੋਹ ਰੋਡ 'ਤੇ ਨਾਕਾਬੰਦੀ ਕਰ ਕੇ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਾਂਚ ਕੀਤੀ ਤਾਂ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਚੋਰੀਸ਼ੁਦਾ ਅਪਾਚੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਕਥਿਤ ਦੋਸ਼ੀਆਂ ਗੌਤਮ ਕੁਮਾਰ, ਰਵੀ ਕੁਮਾਰ ਵਾਸੀ ਗੁਰੂ ਤੇਗ ਬਹਾਦਰ ਨਗਰ, ਲਲਹੇੜੀ ਰੋਡ ਖੰਨਾ ਅਤੇ ਮੁਕੇਸ਼ ਕੁਮਾਰ ਵਾਸੀ ਬਿੱਲਾਂ ਵਾਲੀ ਛਪੜੀ, ਖੰਨਾ ਦੇ ਖ਼ਿਲਾਫ਼ ਧਾਰਾ 303 (2) ਬੀ. ਐਨ. ਐੱਸ. ਅਧੀਨ ਮਾਮਲਾ ਦਰਜ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਲੋਕਾਂ ਨਾਲ ਵੱਡਾ ਧ੍ਰੋਹ ਕੀਤਾ- ਸ਼ਾਹਪੁਰ ਅਗਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ਸਟਾਫ਼ ਤੇ ਵਿਦਿਆਰਥਣਾਂ ਨੂੰ ਸਹੁੰ ਚੁਕਾਈ
Ad Position 24