ਪਾਇਲ, 2 ਨਵੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨੇਟ ਨੂੰ ਭੰਗ ਕਰਕੇ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧ੍ਰੋਹ ਕੀਤਾ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਸ਼ਾਹਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ 59 ਸਾਲ ਪੁਰਾਣੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨਾ ਕੇਂਦਰ ਦੀ ਧੱਕੇਸ਼ਾਹੀ ਨੂੰ ਸਾਫ਼ ਤੌਰ 'ਤੇ ਦਰਸਾਉਂਦਾ ਹੈ | ਉਪਰੋਕਤ ਫ਼ੈਸਲੇ ਦਾ ਵਿਰੋਧ ਅਤੇ ਵਾਪਸ ਲੈਣ ਦੀ ਮੰਗ ਕਰਨ ਵਾਲਿਆਂ ਚ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਤੂਰ, ਥਾਣੇਦਾਰ ਸਰਾਜਦੀਨ, ਰਾਏ ਸਿੰਘ, ਹਰਦੇਵ ਸਿੰਘ ਗਿੱਲ, ਮਾਸਟਰ ਬਿਕਰਮ ਸਿੰਘ, ਪਿਸੀਪਲ ਮੇਜਰ ਸਿੰਘ, ਹਰਸ਼ੀ ਬਾਬੂ, ਬਲਦੇਵ ਸਿੰਘ ਬੱਬੂ, ਪਰਮਜੀਤ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ ਸ਼ਾਮਲ ਹਨ |