25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲਵੇ-ਜਗਜੀਤ ਸਿੰਘ/ਗੁਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 03-11-2025
ਸਾਹਨੇਵਾਲ, 2 ਨਵੰਬਰ (ਹਨੀ ਚਾਠਲੀ)-ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਖ਼ਤਮ ਕੀਤੇ ਜਾਣ ਦੇ ਫ਼ੈਸਲੇ ਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ¢ ਇਸ ਮੌਕੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪਸ਼ਟ ਚਾਲ ਹੈ¢ ਪੰਜਾਬ ਯੂਨੀਵਰਸਿਟੀ ਦੀ ਇਹ ਖ਼ਾਸੀਅਤ ਸੀ ਕਿ ਇਸ ਦੇ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕਤੰਤਰਿਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ, ਪ੍ਰੰਤੂ ਕੇਂਦਰ ਦੀ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਆਪਣੇ ਹੇਠ ਕਰਨਾ ਚਾਹੁੰਦੀ ਹੈ¢ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਤਾਨਾਸ਼ਾਹੀ ਹੈ, ਜੋ ਸੰਘੀ ਢਾਂਚੇ ਅਤੇ ਪੰਜਾਬ ਪੁਨਰਗਠਨ ਐਕਟ ਦੀ ਵੀ ਉਲੰਘਣਾ ਹੈ ¢ ਇਸ ਮੌਕੇ ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਪਰਜੀਤ ਕੌਰ, ਜਸਵੀਰ ਕੌਰ, ਸੁਸ਼ਮਾ ਸ਼ਰਮਾ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ, ਜ਼ਿਲ੍ਹਾ ਇਕਾਈ ਮੈਂਬਰ ਅੰਕੁਸ਼ ਬਾਵਾ, ਰਣਦੀਪ ਸਿੰਘ, ਰਾਜ ਕੁਮਾਰ, ਨਵਦੀਪ ਪਾਠਕ, ਬਲਾਕ ਇਕਾਈ ਮੈਂਬਰ ਜਸਵੀਰ ਸਿੰਘ, ਰਵਿੰਦਰ ਸਿੰਘ, ਪਰਮਿੰਦਰ ਸਿੰਘ, ਹਰਦੀਪ ਸਿੰਘ, ਪੁਸ਼ਪਿੰਦਰ ਸਿੰਘ, ਰਾਜੀਵ ਕੁਮਾਰ, ਆਸ਼ੀਸ਼ ਕੁਮਾਰ, ਜਗਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਖ਼ਤਮ ਕਰਨ ਦੇ ਫ਼ੈਸਲੇ ਨੂੰ ਵਾਪਸ ਨਾ ਲਿਆ ਤਾਂ ਅਸੀਂ ਆਪਣੇ ਸੰਘਰਸ਼ ਨੂੰ ਹੋਰ ਵੀ ਤੇਜ ਕਰ ਦੇਵਾਂਗੇ |
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਲੋਂ ਐੱਲ. ਐੱਸ. ਐੱਸ. ਸੀ. ਮੁਕਾਬਲੇ 'ਚ ਜਿੱਤਾਂ ਦਰਜ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਲੋਕਾਂ ਨਾਲ ਵੱਡਾ ਧ੍ਰੋਹ ਕੀਤਾ- ਸ਼ਾਹਪੁਰ
Ad Position 24