25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਕੇਂਦਰ ਨੇ ਪੰਜਾਬੀ ਹੱਕਾਂ 'ਤੇ ਘਿਨੌਣਾ ਹਮਲਾ ਕੀਤਾ-ਕਮਲਪ੍ਰੀਤ ਧਾਲੀਵਾਲ

Ad Position 21
No active advertisement
ਅਜੀਤ ਡੈਸਕ 03-11-2025
ਅਹਿਮਦਗੜ੍ਹ, 2 ਨਵੰਬਰ (ਰਵਿੰਦਰ ਪੁਰੀ)-ਕੇਂਦਰ ਸਰਕਾਰ ਨੇ ਪੰਜਾਬ ਦਿਵਸ ਵਾਲੇ ਦਿਨ ਪੰਜਾਬੀਆਂ ਨੂੰ ਇਕ ਵੱਡਾ ਝਟਕਾ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਦਿੱਤਾ ਹੈ¢ ਇਹ ਫ਼ੈਸਲਾ ਪੰਜਾਬ ਯੂਨੀਵਰਸਿਟੀ ਐਕਟ 1947 ਵਿਚ ਸੋਧ ਕਰ ਕੇ ਕੀਤਾ ਗਿਆ ਹੈ, ਜਿਸ ਨਾਲ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਸਿਰਫ਼ 31 ਕਰ ਦਿੱਤੀ ਗਈ ਹੈ¢ ਇਹ ਨੋਟੀਫ਼ਿਕੇਸ਼ਨ 28 ਅਕਤੂਬਰ ਨੂੰ ਜਾਰੀ ਹੋਇਆ ਅਤੇ ਤੁਰੰਤ ਲਾਗੂ ਹੋ ਗਿਆ, ਜੋ ਕਿ ਪੰਜਾਬੀ ਹੱਕਾਂ ਤੇ ਕੇਂਦਰ ਦਾ ਇਹ ਘਿਨੌਣਾ ਹਮਲਾ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ¢ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨਾ ਕੇਂਦਰ ਦਾ ਬੇਲੋੜਾ ਕਦਮ ਹੈ, ਜੋ ਪੰਜਾਬ ਦੀ ਅਕਾਦਮਿਕ ਆਜ਼ਾਦੀ ਨੂੰ ਕੁਚਲਣ ਵਾਲਾ ਹੈ ¢
Ad Position 22
No active advertisement
ਪਿਛਲੀ ਖ਼ਬਰ ਮਾਤਾ ਦੀ ਵਿਸ਼ਾਲ ਚੌਂਕੀ ਕਰਵਾਈ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਲੌਦੀ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24