ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)- ਹਰਮੇਸ਼ ਸਿੰਘ ਸਰਕਲ ਪ੍ਰਧਾਨ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਸਰਕਲ ਖੰਨਾ ਨੇ ਦੱਸਿਆ ਕਿ ਸਾਂਝਾ ਸੰਘਰਸ਼ਸ਼ੀਲ ਮੋਰਚਾ ਪੰਜਾਬ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸਰਕਲ ਖੰਨਾ ਦੇ ਗੇਟ ਤੇ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਵਿੱਚ ਬੁਲਾਰੇ ਸਾਥੀਆ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਅਤੇ ਵੱਖ-ਵੱਖ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਦੀ ਘੋਰ ਨਿੰਦਿਆ ਕੀਤੀ | ਬਿਜਲੀ ਬੋਰਡ ਦੀ ਜੋ ਜ਼ਮੀਨ ਗਰਿੱਡਾਂ ਦੇ ਨਾਲ, ਕਲੋਨੀਆਂ ਦੇ ਨਾਲ, ਦਫਤਰਾਂ ਦੇ ਨਾਲ ਪਈ ਹੈ, ਸਰਕਾਰ ਉਸ ਨੂੰ ਹੜੱਪ ਕਰਨ ਲਈ ਕੋਡੀਆਂ ਦੇ ਭਾਅ ਵੇਚਣ ਜਾ ਰਹੀ ਹੈ | ਬਿਜਲੀ ਬੋਰਡ ਦਾ ਕੁੱਲ ਮੁਲਾਜ਼ਮਾਂ ਨੇ ਅੱਜ ਪੰਜਾਬ ਅੰਦਰ ਸਰਕਲ ਪੱਧਰ ਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਹਰਜਿੰਦਰ ਸਿੰਘ ਖੰਨਾ, ਮੱਖਣ ਸਿੰਘ, ਜਗਦੇਵ ਸਿੰਘ, ਜਸਪਾਲ ਸਿੰਘ, ਜਸਵੀਰ ਸਿੰਘ, ਪਰਮਿੰਦਰ ਸਿੰਘ, ਹਰਜਿੰਦਰ ਸਿੰਘ, ਪਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵੀਰ ਸਿੰਘ, ਕੰਵਲਜੀਤ ਸਿੰਘ, ਵਿਧੀ ਚੰਦ , ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ ਆਦਿ ਨੇ ਸੰਬੋਧਨ ਕੀਤਾ | ਬੁਲਾਰਿਆਂ ਤੋਂ ਇਲਾਵਾ ਸੈਂਕੜੇ ਸਾਥੀਆ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ | ਸੰਜੀਵ ਕੁਮਾਰ, ਇੰਦਰਜੀਤ ਸਿੰਘ, ਹਰਦੀਪ ਸਿੰਘ, ਰੋਹਿਤ ਕੁਮਾਰ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵੀਰ ਸਿੰਘ, ਮੱਘਰ ਸਿੰਘ ਭੜੀ, ਜਤਿੰਦਰ ਸਿੰਘ, ਅਨੂਪ ਸਿੰਘ ਆਦਿ ਹਾਜ਼ਰ ਸਨ | ਬੁਲਾਰੇ ਸਾਥੀਆ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |