ਬੀਜਾ, 3 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਤੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਤੇ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਸਵੈਚ ਬਗ਼ਲੀ ਖ਼ੁਰਦ ਨੇ ਦੱਸਿਆ ਕਿ ਕੇਂਦਰ ਵਿੱਚ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਦਾ ਹੱਲ ਕਾਰਨ ਵਿੱਚ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ | ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਕਾਂਗਰਸ ਦੀ ਸਰਕਾਰ 2027 ਵਿੱਚ ਲਿਆਉਣਾ ਜ਼ਰੂਰੀ ਹੈ | ਸਰਕਾਰ ਬਣਨ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਹੋਣਗੀਆਂ ਹੱਲ | ਇਹਨਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਿਸਾਨ ਜੋ ਕਿ ਖੇਤੀਬਾੜੀ 'ਤੇ ਹੀ ਨਿਰਭਰ ਹੈ ਉਸ ਕੋਲ ਕਮਾਈ ਦਾ ਹੋਰ ਕੋਈ ਸਾਧਨ ਨਹੀਂ ਇਸ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਹੜ੍ਹਾਂ ਕਾਰਨ ਨੁਕਸਾਨੇ ਗਈ ਫ਼ਸਲਾਂ ਅਤੇ ਘਰਾਂ ਦਾ ਮੁਆਵਜ਼ਾ ਅਤੇ ਝੋਨੇ ਦੇ ਘੱਟ ਨਿਕਲੇ ਝਾੜ ਤੇ ਪ੍ਰਤੀ ਕੁਇੰਟਲ ਬੋਨਸ ਦੇ ਕੇ ਕਿਸਾਨਾਂ ਦੀ ਬਾਂਹ ਫੜੇ |