15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਕੂਲ ਆਫ ਐਮੀਨੈਂਸ ਖੰਨਾ ਦੇ ਵਿਦਿਆਰਥੀਆਂ ਵਲੋਂ ਪੀ. ਏ. ਯੂ. ਲੁਧਿਆਣਾ ਦਾ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 04-11-2025
ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸ਼ੋਰੀ ਲਾਲ ਜੇਠੀ ਸਕੂਲ ਆਫ਼ ਐਮੀਨੈਂਸ ਖੰਨਾ ਦੇ ਵਿਦਿਆਰਥੀਆਂ ਨੇ ਡੀ. ਸੀ. ਦਫ਼ਤਰ, ਕਾਲਜ ਆਫ਼ ਐਗਰੀਕਲਚਰਲ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਪੀਏਯੂ ਅਤੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦਾ ਸਿੱਖਿਆਤਮਕ ਐਕਸਪੋਜਰ ਵਿਜ਼ਟ ਕੀਤਾ | ਡੀ. ਸੀ. ਦਫ਼ਤਰ ਵਿਖੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਅਤੇ ਸਰਕਾਰੀ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਦਫ਼ਤਰ ਦੇ ਵੱਖ-ਵੱਖ ਵਿਭਾਗਾਂ ਬਾਰੇ ਜਾਣੂ ਕਰਵਾਇਆ ਗਿਆ | ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੇ ਖੇਤੀਬਾੜੀ ਵਿੱਚ ਹੋ ਰਹੀਆਂ ਨਵੀਆਂ ਤਕਨੀਕਾਂ ਬਾਰੇ ਅਤੇ ਖੇਤੀਬਾੜੀ ਖੇਤਰ ਵਿੱਚ ਉਪਲਬਧ ਕਰੀਅਰ ਮੌਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ | ਵਿਦਿਆਰਥੀਆਂ ਨੂੰ ਵੱਖ ਵੱਖ ਵਿਭਾਗਾਂ, ਖੇਤੀਬਾੜੀ ਮਸ਼ੀਨਰੀ, ਆਧੁਨਿਕ ਖੇਤੀ ਤਕਨੀਕਾਂ, ਆਰਗੈਨਿਕ ਖੇਤੀ ਆਦਿ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੇਰਕਾ ਮਿਲਕ ਪਲਾਂਟ ਵਿੱਚ ਦੁੱਧ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਦੀ ਪ੍ਰਕਿਰਿਆ ਦਿਖਾਈ ਗਈ | ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀ ਸੂਖਮ ਨੇ ਵਿਦਿਆਰਥੀਆਂ ਨੂੰ ਪਲਾਂਟ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਅਤੇ ਦੁੱਧ ਨੂੰ ਇਕੱਠਾ ਕਰਨ ਤੋਂ ਲੈ ਕੇ ਪਾਸਚਰਾਈਜੇਸ਼ਨ, ਠੰਡੇ ਸਟੋਰੇਜ ਅਤੇ ਪੈਕੇਜਿੰਗ ਦੀਆਂ ਤਕਨੀਕਾਂ ਬਾਰੇ ਦੱਸਿਆ | ਵਿਜ਼ਟ ਦੌਰਾਨ ਨੀਨਾ ਗਾਂਧੀ, ਮਨਦੀਪ ਕੌਰ ਕਮਲਪ੍ਰੀਤ ਕੌਰ ਨੇ ਸਮੇਂ ਸਮੇਂ ਤੇ ਵਿਦਿਆਰਥੀਆਂ ਨੂੰ ਗਾਈਡ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐਡ. ਧਾਮੀ ਨੂੰ ਪ੍ਰਧਾਨ ਚੁਣਨ 'ਤੇ ਯਾਦੂ ਨੇ ਦਿੱਤੀ ਵਧਾਈ ਅਗਲੀ ਖ਼ਬਰ ਝੋਨੇ ਦੇ ਘੱਟ ਝਾੜ ਦੀ ਭਰਪਾਈ ਕੇਂਦਰ ਤੇ ਸੂਬਾ ਸਰਕਾਰ ਕਰੇ- ਚੇਅਰਮੈਨ ਪੂਰਬਾ ਤੇ ਸਵੈਚ ਬਗ਼ਲੀ ਖ਼ੁਰਦ
Ad Position 24