15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪ੍ਰਕਾਸ਼ ਪੁਰਬ ਅਤੇ ਖ਼ੂਨਦਾਨ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 04-11-2025
ਮਾਛੀਵਾੜਾ ਸਾਹਿਬ, 3 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ 5 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ¢ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ 3 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ¢ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਅੱਜ 4 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 5 ਨਵੰਬਰ ਨੂੰ ਭੋਗ ਪਾਉਣ ਉਪਰੰਤ ਢਾਡੀ ਦਰਬਾਰ ਸਜਾਇਆ ਜਾਵੇਗਾ¢ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਜਾਣਗੇ¢ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯੁਵਕ ਸੇਵਾਵਾਂ ਕਲੱਬ ਸਮਰਾਲਾ, ਲੱਖੋਵਾਲ ਕਲਾਂ, ਖੀਰਨੀਆਂ, ਫ਼ਤਿਹਗੜ੍ਹ ਜੱਟਾਂ, ਐੱਸ. ਜੀ. ਬੀ. ਸੇਵਾ ਸੰਮਤੀ ਮਾਛੀਵਾੜਾ ਸਾਹਿਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਖ਼ੂਨਦਾਨ ਕੈਂਪ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਬਰਾਬਰਤਾ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ - ਸੰਤ ਧਰਮਪਾਲ ਸਿੰਘ ਅਗਲੀ ਖ਼ਬਰ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਕੇਂਦਰ ਨੇ ਪੰਜਾਬ ਨਾਲ ਧੋਖਾ ਕੀਤਾ-ਲਹਿਰਾ
Ad Position 24