15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬਿਜਲੀ ਕਾਮਿਆਂ ਨੇ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਨੂੰ ਵੇਚਣ ਦੇ ਕੀਤੇ ਫ਼ੈਸਲੇ ਦੇ ਵਿਰੋਧ ਵਿਚ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-11-2025
ਦੋਰਾਹਾ, 3 ਨਵੰਬਰ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਿਵੀਜ਼ਨ ਮੀਤ ਪ੍ਰਧਾਨ ਜਸਵਿੰਦਰ ਸਿੰਘ ਤੇ ਡਿਵੀਜ਼ਨ ਸਕੱਤਰ ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਨੂੰ ਵੇਚਣ ਲਈ ਕੀਤੇ ਫ਼ੈਸਲੇ ਦੇ ਵਿਰੋਧ ਵਿੱਚ ਡਿਵੀਜ਼ਨ ਦੋਰਾਹਾ ਦੇ ਕਾਮਿਆਂ ਨੇ ਇਕੱਠੇ ਹੋਕੇ ਰੋਸ ਰੈਲੀ ਕੀਤੀ | ਜਥੇਬੰਦੀ ਦੇ ਵੱਖ ਵੱਖ ਆਗੂਆਂ ਅਵਤਾਰ ਸਿੰਘ, ਬੁੱਧ ਸਿੰਘ, ਜਗਦੀਸ਼ ਸਿੰਘ, ਧਰਮਪਾਲ ਸਿੰਘ, ਰਾਮਪਾਲ ਸਿੰਘ, ਬਲਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਜ਼ਮੀਨਾਂ ਵੇਚਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਇਹ ਫ਼ੈਸਲਾ ਵਾਪਸ ਲਿਆ ਜਾਵੇ | ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਲਾਗੂ ਕੀਤੇ ਜਾ ਰਹੇ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੇ ਤਬਾਹਕੁਨ ਹਮਲੇ ਦੇ ਖ਼ਿਲਾਫ਼ ਸਮੁੱਚੇ ਵਿਭਾਗਾਂ ਦੇ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਨੂੰ ਵਿਸ਼ਾਲ, ਤਿੱਖੇ ਅਤੇ ਸਾਂਝੇ ਸੰਘਰਸ਼ਾਂ ਦੇ ਰਾਹ ਤੇ ਤੁਰਨ ਦੀ ਲੋੜ ਹੈ | ਇਸੇ ਰਾਹ ਤੇ ਤੁਰ ਕੇ ਹੀ ਅਪਣੀ ਹੋਂਦ ਨੂੰ ਬਚਾਇਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੀ ਖ਼ਬਰ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੇ ਹੱਕਾਂ 'ਤੇ ਹਮਲਾ-ਕੇ. ਡੀ. ਵੈਦ...
Ad Position 24