ਗੁ. ਚੋਲਾ ਸਾਹਿਬ ਘੁਡਾਣੀ ਕਲਾਂ ਤੋਂ ਵਿਸ਼ਾਲ ਨਗਰ ਕੀਰਤਨ
ਰਾੜਾ ਸਾਹਿਬ, 4 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ 'ਤੇ ਅੱਜ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁ. ਚੋਲਾ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਤੋਂ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਸਦਕਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਨਗਰ ਕੀਰਤਨ ਵਿੱਚ ਇੰਟਰਨੈਸ਼ਨਲ ਢਾਡੀ ਜਥਾ ਭਾਈ ਜਗਦੇਵ ਸਿੰਘ ਹਲਵਾਰਾ ਵੱਲੋਂ ਆਪਣੇ ਜਥੇ ਸਮੇਤ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਜਥੇ. ਰਘਵੀਰ ਸਿੰਘ ਸਹਾਰਨਮਾਜਰਾ ਸ਼੍ਰੋਮਣੀ ਕਮੇਟੀ ਮੈਂਬਰ, ਇੰਜੀ. ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਰਾਜਿੰਦਰ ਸਿੰਘ ਬਿੱਲੂ ਘੁਡਾਣੀ ਸਮਾਜ ਸੇਵੀ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਾਬਕਾ ਸਰਪੰਚ ਹਰਿੰਦਰਪਾਲ ਸਿੰਘ ਹਨੀ, ਰਾਜਵੀਰ ਸਿੰਘ ਮੀਤ ਪ੍ਰਧਾਨ ਕਿਸਾਨ ਯੂਨੀ., ਨਿਰਮਲ ਸਿੰਘ ਜੇ. ਈ., ਅਵਤਾਰ ਸਿੰਘ ਬੋਪਾਰਾਏ, ਜੱਥੇਦਾਰ ਦੀਦਾਰ ਸਿੰਘ, ਗ੍ਰੰਥੀ ਭਾਈ ਅਜੀਤ ਸਿੰਘ, ਸ਼ਮਸ਼ੇਰ ਸਿੰਘ, ਸੇਵਾਦਾਰ ਗੁਰਜੰਟ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਸਨ |
ਮਲੌਦ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ
ਮਲੌਦ, (ਸਹਾਰਨ ਮਾਜਰਾ)- ਪ੍ਰਬੰਧਕ ਕਮੇਟੀ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿੱਚ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਮੌਕੇ ਕੈਂਬਰਿਜ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ, ਐੱਮ. ਟੀ. ਪੀ ਸਕੂਲ ਮਲੌਦ ਆਦਿ ਸਕੂਲਾਂ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਵਲੋਂ ਪੂਰਾ ਦਿਨ ਨਗਰ ਕੀਰਤਨ ਦੇ ਨਾਲ ਨਾਲ ਸ਼ਮੂਲੀਅਤ ਕੀਤੀ | ਨੂਰਾਨੀ ਮਸਜਿਦ ਕਮੇਟੀ, ਮੰਦਰ ਸੁਧਾਰ ਕਮੇਟੀ, ਮਾਲਵਾ ਸ਼ੋਸ਼ਲ ਕਲੱਬ, ਮਲੌਦ, ਰੋੜੀਆਂ, ਸੋਮਲਖੇੜੀ ਨਗਰਾਂ ਦੀਆਂ ਪ੍ਰਬੰਧਕ ਕਮੇਟੀਆਂ, ਨਗਰ ਪੰਚਾਇਤ ਮਲੌਦ, ਚੋਮੋਂ ਰੋਡ ਦਸਮੇਸ਼ ਨਗਰ, ਕੈਂਬਰਿਜ਼ ਸਕੂਲ, ਵੀ.ਕੇ ਫੀਡ ਫੈਕਟਰੀ, ਬਿੰਦਰੀ ਪੈਟਰੋਲ ਪੰਪ ਸਮੇਤ ਵੱਖ ਵੱਖ ਕਮੇਟੀਆਂ, ਧਾਰਮਿਕ ਅਦਾਰਿਆਂ, ਕਾਰੋਬਾਰੀਆਂ ਅਤੇ ਸੰਸਥਾਵਾਂ ਵਲੋਂ ਨਗਰ ਕੀਰਤਨ ਨਿੱਘਾ ਸਵਾਗਤ ਕੀਤਾ ਗਿਆ ਅਤੇ ਅਤੇ ਲੱਡੂ, ਚਾਹ ਪਕੌੜਿਆਂ, ਫ਼ਲ ਫਰੂਟਾਂ ਆਦਿ ਦੇ ਲੰਗਰ ਲਗਾਏ ਗਏ | ਪਿੰਡ ਸੋਮਲਖੇੜੀ ਗੁਰਦੁਆਰਾ ਕਮੇਟੀ ਤੇ ਸੰਗਤ ਵਲੋਂ ਸਮੁੱਚੀ ਸੰਗਤ ਲਈ ਗੁਰੂ ਕਾ ਲੰਗਰ ਛਕਾਇਆ ਗਿਆ | ਵਾਰਡ ਇੱਕ ਦਸ਼ਮੇਸ਼ ਨਗਰ ਚੋਮੋਂ ਰੋਡ ਵਲੋਂ ਫ਼ਲਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਮਾ. ਕਰਨੈਲ ਸਿੰਘ ਸੋਮਲ, ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਕੌਂਸਲਰ ਦੀਪਕ ਗੋਇਲ, ਸਕੱਤਰ ਸੁਰਿੰਦਰਪਾਲ ਸਿੰਘ ਟੋਨੀ, ਡਾ: ਬਲਜਿੰਦਰਪਾਲ ਸਿੰਘ, ਬਲਜੀਤ ਸਿੰਘ ਸ਼ੀਰੇ, ਹਰਨੇਕ ਸਿੰਘ ਚੀਮਾ, ਮੁਕੰਦ ਸਿੰਘ, ਮੇਵਾ ਸਿੰਘ ਨਿੱਝਰ, ਸਤਨਾਮ ਸਿੰਘ ਸੱਤੂ, ਅਜਮੇਰ ਸਿੰਘ ਖਾਲਸਾ, ਗਿਆਨੀ ਚਮਕੌਰ ਸਿੰਘ, ਨੰਬਰਦਾਰ ਤੇਜਿੰਦਰ ਸਿੰਘ ਪੰਮਾ, ਚਰਨਪਾਲ ਸਿੰਘ ਲਾਲੀ, ਹਰਿੰਦਰਪਾਲ ਸਿੰਘ ਵਾਲੀਆ, ਪ੍ਰਕਾਸ਼ ਸਿੰਘ ਸੇਹਕੇ, ਸਮੂਹ ਪ੍ਰਬੰਧਕ ਕਮੇਟੀ ਮੈਬਰ, ਬੇਬੇ ਨਾਨਕੀ ਜਥਾ ਮਲੌਦ ਤੋਂ ਇਲਾਵਾ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ, ਅਸਿਸਟੈਂਟ ਡਾਇਰੈਕਟਰ ਇੰਜ. ਹਰਮਿੰਦਰ ਸਿੰਘ ਸਹਾਰਨ ਮਾਜਰਾ, ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ, ਫ਼ੌਜੀ ਪ੍ਰਕਾਸ਼ ਸਿੰਘ, ਇੰਸਪੈਕਟਰ ਲਾਲ ਸਿੰਘ, ਪਿ੍ੰ. ਸੁਖਵਿੰਦਰ ਸਿੰਘ, ਬਲਰਾਜ ਸਿੰਘ ਗਿੱਲ, ਨੰਦੀ ਸਿੰਘ ਰੌਸ਼ੀਆਣਾ, ਅਜੈ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸ਼ਮੂਲੀਅਤ ਕਰਦਿਆਂ ਸਮੁੱਚੀ ਮਾਨਵਤਾ ਨੂੰ ਵਧਾਈ ਦਿੱਤੀ |
ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
ਮਾਛੀਵਾੜਾ ਸਾਹਿਬ, (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਵਿਚ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਰਵਾਨਾ ਹੋਇਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਂਟ ਕੀਤੇ | ਨਗਰ ਕੀਰਤਨ ਦੇ ਸਵਾਗਤ ਲਈ ਦੁਕਾਨਦਾਰਾਂ ਵਲੋਂ ਥਾਂ-ਥਾਂ ਸਜਾਵਟੀ ਗੇਟ ਲਗਾਏ ਗਏ | ਨਗਰ ਕੀਰਤਨ ਵਿਚ ਖਾਲਸਾ ਪਬਲਿਕ ਸਕੂਲ ਨੂਰਪੁਰ ਰੋਡ ਮਾਛੀਵਾੜਾ ਅਤੇ ਸ਼ਹੀਦ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਸਕੂਲ ਰਾਜਗੜ੍ਹ ਦੇ ਬੱਚਿਆਂ ਨੇ ਭਾਗ ਲਿਆ | ਸੰਗਤਾਂ ਨੇ ਇੰਟਰਨੈਸ਼ਨਲ ਸਿੱਖ ਅਜਾਇਬ ਘਰ ਵਿਚ ਲੱਗੇ ਚਿੱਤਰਾਂ ਦੇ ਵੀ ਦਰਸ਼ਨ ਕੀਤੇ ਜਿਸ ਦੀ ਸੇਵਾ ਸੰਭਾਲ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸਲਾਨਾ ਜੋੜ ਮੇਲ ਤੱਕ ਅਜਾਇਬ ਘਰ ਵਿਚ ਨਵੇਂ ਚਿੱਤਰ ਵੀ ਲਗਾਏ ਜਾ ਰਹੇ ਹਨ | ਇਸ ਮੌਕੇ ਜਥੇਦਾਰ ਸਰਵਣ ਸਿੰਘ ਰਸਾਲਦਾਰ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਬਲਜਿੰਦਰ ਸਿੰਘ ਤੂਰ, ਜਸਵੀਰ ਸਿੰਘ ਢਿੱਲੋਂ, ਬਾਬਾ ਮੋਹਣ ਸਿੰਘ, ਹਰਫ਼ੂਲ ਸਿੰਘ ਖਾਲਸਾ ਸਕੂਲ ਵਾਲੇ, ਸਾਬਕਾ ਕੌਂਸਲਰ ਗੁਰਨਾਮ ਸਿੰਘ ਖਾਲਸਾ, ਜਥੇਦਾਰ ਚਰਨਜੀਤ ਸਿੰਘ ਲੱਖੋਵਾਲ, ਕੇਵਲ ਸਿੰਘ ਕੱਦੋਂ, ਹਰਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਬੁਰਜ, ਜਸਵੀਰ ਸਿੰਘ ਗਿੱਲ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾਵਾਚਕ ਇਕਨਾਮ ਸਿੰਘ, ਖਜਾਨਚੀ ਜਸਪਿੰਦਰ ਸਿੰਘ, ਸੁਖਦੇਵ ਸਿੰਘ ਅਕਾਊਾਟੈਂਟ, ਸਿਮਰਨਜੀਤ ਗੋਗੀਆ, ਜੋਗਿੰਦਰ ਸਿੰਘ ਪੱਪੀ ਆਦਿ ਵੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਏ
ਅਜੀਤ ਡੈਸਕ
05-11-2025