ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ | ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ 5 ਨਵੰਬਰ, 2025 ਨੂੰ ਮਨਾਇਆ ਜਾਣ ਵਾਲਾ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ, ਜੋ ਕਿ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਮੂਲ ਸਿਧਾਂਤਾਂ 'ਤੇ ਆਧਾਰਤ ਹਨ |