19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 05-11-2025
ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)-ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 1 ਕਿੱਲੋਮੀਟਰ ਦੀ ਲੰਬਾਈ ਵਾਲੀ ਸੀਵਰੇਜ ਦੀ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਏਰੀਏ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਕੋਈ ਨਿਕਾਸੀ ਨਾ ਹੋਣ ਕਰਕੇ ਬਹੁਤ ਵੱਡੀ ਸਮੱਸਿਆ ਸੀ ਜਿਸ ਦਾ ਹੱਲ ਇਸ ਸੀਵਰੇਜ ਪਾਈਪ ਲਾਈਨ ਪਾਉਣ ਨਾਲ ਹੋ ਜਾਵੇਗਾ | ਇਸ ਸੀਵਰੇਜ ਪਾਈਪ ਲਾਈਨ ਦਾ ਲਾਭ ਇਸ ਏਰੀਏ ਦੇ ਵੱਡੀ ਗਿਣਤੀ ਵਿੱਚ ਰਹਿਣ ਵਾਲੇ ਵਸਨੀਕਾਂ ਅਤੇ ਇੱਥੇ ਸਥਿਤ ਦੋ ਧਾਰਮਿਕ ਸਥਾਨਾਂ ਰਾਮਗੜ੍ਹੀਆ ਭਵਨ ਅਤੇ ਨਿਰੰਕਾਰੀ ਭਵਨ ਨੂੰ ਹੋਵੇਗਾ | ਇਹ ਕੰਮ 4 ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ | ਇਸ ਕੰਮ ਲਈ ਰਾਸ਼ੀ ਨਗਰ ਕੌਂਸਲ ਖੰਨਾ ਵੱਲੋਂ ਮੁਹੱਈਆ ਕਰਵਾਈ ਜਾ ਚੁੱਕੀ ਹੈ | ਸੌਂਦ ਨੇ ਕਿਹਾ ਕਿ ਹਲਕਾ ਖੰਨਾ ਵਿੱਚ ਵਿਕਾਸ ਕਾਰਜਾਂ ਦੇ ਬਹੁਤ ਸਾਰੇ ਪ੍ਰੋਜੈਕਟ ਮੁਕੰਮਲ ਹੋਣ ਜਾ ਰਹੇ ਹਨ ਅਤੇ ਬਹੁਤ ਸਾਰੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ ਖ਼ਾਸ ਤੌਰ 'ਤੇ ਸੜਕਾਂ ਅਤੇ ਸੀਵਰੇਜ ਅਤੇ ਹੋਰ ਵਿਕਾਸ ਦੇ ਕੰਮ ਆਉਣ ਵਾਲੇ 6 ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ | ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵਿਕਾਸ ਕਾਰਜਾਂ ਲਈ ਖੁੱਲ ਕੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਮੰਤਰੀ ਸੌਂਦ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਭੁਪਿੰਦਰ ਸਿੰਘ ਸੌਂਦ, ਪੁਸ਼ਕਰਰਾਜ ਸਿੰਘ ਰੂਪਰਾਏ, ਵਾਟਰ ਸਪਲਾਈ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਬਲਰਾਜ ਸਿੰਘ ਗਿੱਲ, ਐਸ. ਡੀ. ਓ ਅਮਿ੍ਤਪਾਲ ਕੌਰ, ਜੇ. ਈ ਰਮਨਦੀਪ ਸਿੰਘ, ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਕੌਂਸਲਰ ਪਰਮਪ੍ਰੀਤ ਸਿੰਘ ਪੌਪੀ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਕੌਂਸਲਰ ਸੁਨੀਲ ਕੁਮਾਰ ਨੀਟਾ, ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ, ਓ. ਐਸ. ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਕੁਲਵੰਤ ਸਿੰਘ ਮਹਿਮੀ, ਹਰਜੀਤ ਸਿੰਘ ਭਾਟੀਆ, ਹਰਜੀਤ ਸਿੰਘ ਸੋਹਲ, ਵਰਿੰਦਰ ਸਿੰਘ ਦਹੇਲੇ, ਬਲਦੇਵ ਸਿੰਘ ਮਠਾੜੂ, ਮਨਜੀਤ ਸਿੰਘ ਧੰਜਲ, ਹਰਜੀਤ ਸਿੰਘ ਖਰੇ, ਅਜੀਤ ਸਿੰਘ ਰੂਪਰਾਏ, ਮਨੂ ਮਨੋਚਾ, ਵਿੱਕੀ ਮਸ਼ਾਲ, ਗੌਰਵ ਮੌਦਗਿੱਲ, ਕਰਮਜੀਤ ਸਿਫਤੀ,ਅਮਿਤ ਮਿੱਤਲ, ਸੰਦੀਪ ਕੌਰ, ਬਲਰਾਮ ਬਾਲੂ, ਅਮਰਿੰਦਰ ਚਾਹਲ, ਅਵਤਾਰ ਮਾਨ, ਗੁਰਜੀਤ ਸਿੰਘ ਗਿੱਲ, ਗੁਰਵਿੰਦਰ ਗੋਰਾ, ਰਾਜਪਾਲ ਕੌਰ, ਹਵਾ ਸਿੰਘ, ਰਾਜਿੰਦਰ ਸਿੰਘ ਸਲੈਚ, ਗੁਰਮੁੱਖ ਸਿੰਘ ਭੰਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 6 ਤੋਂ 9 ਤੱਕ ਅਗਲੀ ਖ਼ਬਰ ਜਥੇਦਾਰ ਸੰਗਾਲਾ ਅਕਾਲ ਚਲਾਣਾ ਕਰ ਗਏ ਨਾਮਵਰ ਸ਼ਖ਼ਸੀਅਤਾਂ ਨੇ ਦਿਉਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Ad Position 24