ਰਾੜਾ ਸਾਹਿਬ, 4 ਨਵੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਬੱਚਿਆਂ ਅਤੇ ਸਮੂਹ ਸਟਾਫ਼ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਅਮਰ ਸਿੰਘ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦੇਣ ਲਈ ਪਹੁੰਚੇ | ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਗੁਰਨਾਮ ਸਿੰਘ ਅੜੈਚਾ, ਮਾਸਟਰ ਪਰਮਿੰਦਰਜੀਤ ਸਿੰਘ, ਮਲਕੀਤ ਸਿੰਘ ਪਨੇਸਰ, ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ, ਵਾਈਸ ਪਿ੍ੰਸੀਪਲ ਹਰਪ੍ਰੀਤ ਕੌਰ, ਅਸਟੇਟ ਅਫ਼ਸਰ ਕੈਪਟਨ ਰਣਜੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |