19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਚਦੇਵਾ ਸਕੂਲ ਸਾਹਨੇਵਾਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਸਾਹਨੇਵਾਲ, 4 ਨਵੰਬਰ (ਹਨੀ ਚਾਠਲੀ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਇਸ ਦੀ ਸ਼ੁਰੂਆਤ ਸਵੇਰ ਦੀ ਸਭਾ ਦੌਰਾਨ ਮੂਲ-ਮੰਤਰ ਦੇ ਜਾਪ ਨਾਲ ਹੋਈ, ਜਿਸ ਨਾਲ ਸਾਰੇ ਪਾਸੇ ਇੱਕ ਅਧਿਆਤਮਿਕ ਮਾਹੌਲ ਬਣ ਗਿਆ | ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਗਿਆਨ ਭਰਪੂਰ ਭਾਸ਼ਣ ਦਿੱਤੇ ਅਤੇ ਸ਼ਬਦ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ | ਸਕੂਲ ਦੇ ਵਿਹੜੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਵਿਚ ਵੀ ਹਿੱਸਾ ਲਿਆ ਅਤੇ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਪੰਜ ਪਿਆਰਿਆਂ ਦੀ ਨੁਮਾਇੰਦਗੀ ਕੀਤੀ, ਜਿਸ ਨਾਲ ਨਗਰ ਕੀਰਤਨ ਦੀ ਸ਼ੋਭਾ ਵਧੀ | ਇਸ ਵਿਸ਼ੇਸ਼ ਮੌਕੇ 'ਤੇ ਸਕੂਲ ਦੇ ਚੇਅਰਮੈਨ ਰਾਜਿੰਦਰ ਸੇਠੀ ਅਤੇ ਡਾਇਰੈਕਟਰ ਪਰਵੀਨ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਕੀਮਤੀ ਵਿਚਾਰ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਚੈੱਕਅਪ ਕੈਂਪ ਅੱਜ ਅਗਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ 'ਚ ਗੁਰੂ ਨਾਨਕ ਜੈਅੰਤੀ ਮਨਾਈ
Ad Position 24