ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਖੰਨਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰ ਸੰਗਤਾਂ ਨਾਲ ਸੁਆਗਤ ਕੀਤਾ ਗਿਆ ¢ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਕੈਬਨਿਟ ਮੰਤਰੀ ਸੌਂਦ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ¢ ਕੈਬਨਿਟ ਮੰਤਰੀ ਸੌਂਦ ਨੇ ਇਸ ਮਹਾਨ ਨਗਰ ਕੀਰਤਨ ਨੂੰ ਇੱਕ ਮਹਾਨ ਉਪਰਾਲਾ ਦੱਸਦਿਆਂ ਕਿਹਾ ਕਿ ਇਹ ਚਾਰ ਵਿਸ਼ਾਲ ਨਗਰ ਕੀਰਤਨ ਪੰਜਾਬ ਸਰਕਾਰ ਦੀ ਪਹਿਲ 'ਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਲਈ ਸਜਾਏ ਗਏ ਹਨ | ਇਨ੍ਹਾਂ ਵਿਚੋਂ ਇੱਕ ਜੋ ਫ਼ਰੀਦਕੋਟ ਤੋਂ ਸ਼ੁਰੂ ਹੋਇਆ ਸੀ, ਖੰਨਾ ਤੋਂ ਲੰਘਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ¢ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਯਾਦਗਾਰੀ ਸਮਾਗਮਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਜਿੱਥੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਰਵਉੱਚ ਬਲੀਦਾਨ ਦੇ ਸਨਮਾਨ ਲਈ ਅਤੇ ਸਚਾਈ, ਹਿੰਮਤ, ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਵਿਚ ਅਟੁੱਟ ਵਿਸ਼ਵਾਸ ਦੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਦੁਨੀਆਂ ਭਰ ਵੀ ਪ੍ਰਚਾਰਨ ਲਈ ਕਈ ਵੱਡੇ ਸਮਾਗਮ ਕਰ ਰਹੀ ਹੈ¢ ਇਸ ਮੌਕੇ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵੀ ਉਚੇਚੇ ਤੌਰ 'ਤੇ ਹਾਜ਼ਰ ਸਨ¢ ਗੌਰਤਲਬ ਹੈ ਕਿ ਨਗਰ ਕੀਰਤਨ ਦੀ ਉਡੀਕ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਘੰਟਿਆਂ ਬੱਧੀ ਸੜਕਾਂ 'ਤੇ ਖੜੀਆਂ ਰਹੀਆਂ¢ ਖੰਨਾ ਪੁਲਿਸ ਅੱਜ ਦਿਨ ਭਰ ਬੜੇ ਸੁਚੱਜੇ ਤਰੀਕੇ ਨਾਲ ਟਰੈਫ਼ਿਕ ਕੰਟਰੋਲ ਕਰਦੀ ਦਿਖੀ¢ ਭਾਵੇਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਮੁੱਖ ਤੌਰ 'ਤੇ ਸਵਾਗਤ ਕੀਤਾ¢ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵੀ ਨਗਰ ਕੀਰਤਨ ਦਾ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਰਾਜਿੰਦਰ ਸਿੰਘ ਜੀਤ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਹਰਬੀਰ ਸਿੰਘ ਸੋਨੰੂ ਅਤੇ ਆਮ ਆਦਮੀ ਪਾਰਟੀ ਦੇ ਕਈ ਨੇਤਾ ਤੇ ਕੌਂਸਲਰ ਵੀ ਹਾਜ਼ਰ ਸਨ¢ ਖੰਨਾ ਵਿੱਚ ਨਗਰ ਕੀਰਤਨ ਦੇ ਪਹੁੰਚਣ ਤੋਂ ਪਹਿਲਾਂ, ਇੱਕ ਮੁੱਖ ਪੰਡਾਲ ਬਣਾਇਆ ਗਿਆ ਸੀ ਅਤੇ ਲਲਹੇੜੀ ਰੋਡ ਚÏਕ 'ਤੇ ਕੀਰਤਨ ਦਰਬਾਰ ਲਗਾਇਆ ਗਿਆ ਸੀ ਜਿਸ ਵਿੱਚ ਭਾਈ ਮਲਕੀਤ ਸਿੰਘ ਹਜ਼ੂਰੀ ਰਾਗੀ, ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ, ਬੀਬੀ ਸੁਖਵਿੰਦਰ ਕੌਰ, ਲਲਹੇੜੀ ਰੋਡ ਦੀਆਂ ਬੀਬੀਆਂ ਦਾ ਕੀਰਤਨੀ ਜਥਾ, ਭਾਈ ਗੁਰਚਰਨ ਸਿੰਘ , ਭਾਈ ਹਰਵਿੰਦਰ ਸਿੰਘ ਨੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ¢
ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਤੋਂ ਨਗਰ ਕੀਰਤਨ ਸਜਾਇਆ
ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ. ਟੀ. ਬੀ. ਨਗਰ ਲਲਹੇੜੀ ਰੋਡ ਤੋਂ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਸਮੇਸ਼ ਨਗਰ ਜਗਤ ਕਾਲੋਨੀ, ਕੇਹਰ ਕਾਲੋਨੀ ਤੋਂ ਹੁੰਦਾ ਹੋਇਆ ਜੀ. ਟੀ. ਰੋਡ 'ਤੇ ਪੁੱਜਾ | ਇਸ ਨਗਰ ਕੀਰਤਨ ਵਿਚ ਵੱਖ-ਵੱਖ ਰਾਗੀ, ਢਾਡੀ ਜਥਿਆਂ, ਔਰਤਾਂ, ਬੱਚਿਆਂ ਨੇ ਗੁਰਬਾਣੀ ਕੀਰਤਨ ਕੀਤਾ | ਸਾਰੇ ਰਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਜਾਰੀ ਰਿਹਾ | ਰਸਤੇ ਵਿਚ ਵੱਖ ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸਵਾਗਤ ਅਤੇ ਸਤਿਕਾਰ ਹੋਇਆ | ਜੀ. ਟੀ. ਰੋਡ 'ਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਵਤਾਰ ਸਿੰਘ, ਰਵਿੰਦਰ ਸਿੰਘ ਬੱਬੂ ਦੀ ਅਗਵਾਈ ਵਿਚ ਸੰਗਤਾਂ ਵਲੋਂ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਹੋਈ | ਜਿੱਥੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਤਿਕਾਰ ਸਹਿਤ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਬੀਬੀ ਦਲਜੀਤ ਕੌਰ ਕਾਲੀਰਾਓ, ਸਰਪ੍ਰਸਤ ਅਜਾਇਬ ਸਿੰਘ, ਸਕੱਤਰ ਮਹਿੰਦਰ ਸਿੰਘ ਬਰਾੜ, ਕੈਸ਼ੀਅਰ ਬਲਜੋਤ ਸਿੰਘ, ਤਹਿਸੀਲਦਾਰ ਸਵਰਨ ਸਿੰਘ, ਗੁਰਮੀਤ ਕੌਰ ਪ੍ਰਧਾਨ ਸੁਖਮਨੀ ਸੇਵਾ ਸੋਸਾਇਟੀ, ਜਸਵਿੰਦਰ ਕੌਰ, ਹਰਪ੍ਰੀਤ ਸਿੰਘ ਸੇਖੋਂ, ਕਮਲਜੀਤ ਸਿੰਘ ਕਮਲ, ਕਰਮਜੀਤ ਸਿੰਘ ਸਿਫਤੀ, ਰਜਿੰਦਰ ਸਿੰਘ ਆੜ੍ਹਤੀਆ, ਮੰਗਤ ਸਿੰਘ, ਖੁਸ਼ਵਿੰਦਰ ਸਿੰਘ, ਪਰਮਜੀਤ ਸਿੰਘ, ਤਜਿੰਦਰ ਸਿੰਘ, ਮਨਦੀਪ ਸਿੰਘ, ਜਗਜੀਤ ਸਿੰਘ ਕਥਾ ਵਾਚਕ, ਜਗਮੋਹਨ, ਚਰਨਜੀਤ ਸਿੰਘ, ਤਾਰਾ ਸਿੰਘ ਭੌਰਲਾ, ਚਰਨਜੀਤ ਸਿੰਘ ਭੌਰਲਾ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ 'ਚ ਸ਼ਾਨਦਾਰ ਸਵਾਗਤ
ਅਜੀਤ ਡੈਸਕ
22-11-2025