ਮਲੌਦ, 21 ਨਵੰਬਰ (ਸਹਾਰਨ ਮਾਜਰਾ)-ਐੱਸ. ਸੀ./ਬੀ. ਸੀ. ਅਧਿਆਪਕ ਜਥੇਬੰਦੀ ਲੁਧਿਆਣਾ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ 25 ਨਵੰਬਰ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਦਾ ਪੂਰਨ ਰੂਪ ਵਿਚ ਸਮਰਥਨ ਕਰਦੇ ਹੋਏ ਆਖਿਆ ਹੈ ਕਿ ਜਥੇਬੰਦੀ ਸੰਘਰਸ਼ ਕਮੇਟੀ ਨੂੰ ਹਰ ਤਰਾਂ ਦਾ ਸਹਿਯੋਗ ਕਰੇਗੀ¢ ਇਸ ਸਬੰਧੀ ਲੁਧਿਆਣੇ ਜ਼ਿਲ੍ਹੇ ਦੇ ਬਲਾਕ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੂੰ ਆਖਿਆ ਗਿਆ ਹੈ ਕਿ ਉਹ ਮਹਾਂ ਰੈਲੀ ਵਿਚ ਹਰ ਬਲਾਕਾਂ ਵਿਚੋਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸੰਘਰਸ਼ ਕਮੇਟੀ ਨੂੰ ਸਹਿਯੋਗ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਸਰਕਾਰ ਨੂੰ ਮਜਬੂਰ ਕੀਤਾ ਜਾਵੇ¢ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਾਉਣ ਲਈ ਇਸ ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ, ਗੁਰਮੀਤ ਸਿੰਘ, ਸਰਪ੍ਰਸਤ ਦਰਸ਼ਨ ਸਿੰਘ ਡਾਂਗੋ, ਚੀਫ਼ ਆਰਗੇਨਾਈਜ਼ਰ ਗੁਰਜੇਪਾਲ ਸਿੰਘ ਅਹਿਮਦਗੜ੍ਹ, ਭੁਪਿੰਦਰ ਸਿੰਘ ਚੱਗਣ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਹਠੂਰ, ਸੁਖਜੀਤ ਸਿੰਘ ਸਾਬਰ, ਪੈੱ੍ਰਸ ਸਕੱਤਰ ਜਸਵਿੰਦਰ ਸਿੰਘ ਤੇ ਕਰਮਜੀਤ ਸਿੰਘ ਇਕੋਲਾਹੀ, ਬਲਾਕ ਡੇਹਲੋਂ-1 ਦੇ ਪ੍ਰਧਾਨ ਸੁਰਿੰਦਰ ਸਿੰਘ ਡਾਬਾ, ਬਲਾਕ ਰਾਏਕੋਟ ਦੇ ਪ੍ਰਧਾਨ ਮਨਜੀਤ ਸਿੰਘ, ਬਲਾਕ ਸੁਧਾਰ ਦੇ ਪ੍ਰਧਾਨ ਬਲਦੇਵ ਸਿੰਘ, ਬਲਾਕ ਸਿਧਵਾਂ ਬੇਟ ਦੇ ਪ੍ਰਧਾਨ ਹਰਬੰਸ ਜੰਡੀ, ਬਲਾਕ ਜਗਰਾਉਂ ਦੇ ਪ੍ਰਧਾਨ ਸਤਨਾਮ ਸਿੰਘ ਹਠੂਰ, ਬਲਾਕ ਲੁਧਿਆਣਾ-1 ਦੇ ਪ੍ਰਧਾਨ ਬੇਅੰਤ ਸਿੰਘ, ਬਲਾਕ ਖੰਨਾ ਦੇ ਪ੍ਰਧਾਨ ਕੇਵਲ ਸਿੰਘ ਤੋਂ ਇਲਾਵਾ ਮਨੋਹਰ ਸਿੰਘ ਦਾਖਾ, ਜਗਜੀਤ ਸਿੰਘ ਝਾਂਡੇ, ਯਾਦਵਿੰਦਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਾਥੀ ਇਸ ਮੀਟਿੰਗ ਵਿਚ ਸ਼ਾਮਿਲ ਹੋਏ¢