13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼

Ad Position 21
No active advertisement
ਅਜੀਤ ਡੈਸਕ 22-11-2025
ਸਾਹਨੇਵਾਲ, 21 ਨਵੰਬਰ (ਹਨੀ ਚਾਠਲੀ)-ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਤੇ ਮੈਨੇਜਰ ਲਖਵੀਰ ਸਿੰਘ ਹਰਾ ਦੀ ਅਗਵਾਈ ਹੇਠ ਸਲਾਨਾ ਅਥਲੈਟਿਕ ਮੀਟ-2025 ਕਰਵਾਈ ਗਈ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਇੰਦਰਜੀਤ ਸਿੰਘ ਸਿੰਧਾੜਾ (ਸੈਕਟਰੀ), ਹਰਪਾਲ ਸਿੰਘ ਭਾਗਪੁਰ (ਕੈਸ਼ੀਅਰ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਸਭ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ¢ ਉਸ ਤੋਂ ਉਪਰੰਤ ਸਕੂਲ ਦੇ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ, ਮੈਨੇਜਰ ਲਖਵੀਰ ਸਿੰਘ ਹਰਾ ਅਤੇ ਮੁੱਖ ਮਹਿਮਾਨਾਂ ਵਲੋਂ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ¢ ਸਕੂਲ ਦੇ ਐਨ. ਸੀ. ਸੀ. ਕੈਡਟਾਂ ਤੇ ਚਾਰ ਹਾਊਸਾਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਵਲੋਂ ਮਾਰਚ ਪਾਸਟ ਕੀਤਾ ਗਿਆ | ਸਕੂਲ ਦੇ ਸਟੇਟ ਲੈਵਲ ਦੇ ਖਿਡਾਰੀਆਂ ਵਲੋਂ ਮਿਸਾਲ ਜਗਾਈ ਗਈ | ਸਕੂਲ ਦੇ ਸਪੋਰਟਸ ਕੈਪਰ ਨੇ ਸਹੁੰ ਚੁੱਕ ਸਮਾਗਮ ਵਿਚ ਸਹੁੰ ਚੁੱਕੀ ਅਤੇ ਮੁੱਖ ਮਹਿਮਾਨਾਂ ਦੀ ਅਗਵਾਈ ਹੇਠ ਅਥਲੈਟਿਕ ਮੀਟ ਦਾ ਆਰੰਭ ਕੀਤਾ ਗਿਆ¢ ਸਭ ਤੋਂ ਪਹਿਲਾਂ ਕਰਾਟੇ ਚੈਂਪੀਅਨਜ਼ ਵਲੋਂ ਟਰਾਇਲ ਟਾਈਲ ਬ੍ਰੈਕਿੰਗ, ਕੀਹੋਨ, ਸੈੱਲਫ਼ ਡਿਫੈਂਸ ਦਾ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ 'ਸਪੋਰਟਸ ਡੇ' ਦੀ ਸ਼ੁਰੂਆਤ ਕੀਤੀ ਗਈ¢ ਇਸ ਤੋਂ ਬਾਅਦ ਸੈਕ ਰੇਸ, ਚਾਟੀ ਰੇਸ, ਲੈਮਨ ਰੇਸ, 50 ਮੀਟਰ ਰੇਸ, ਬਾਲ ਬੈਲਸਿੰਗ ਰੇਸ ਆਦਿ ਬਹੁਤ ਹੀ ਦਿਲਚਸਪ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਖਿਡਾਰੀਆਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ¢ ਵੱਖ-ਵੱਖ ਦੌੜਾਂ 'ਚ ਜਿੱਤਣ ਵਾਲੇ ਖਿਡਾਰੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ¢ ਸਕੂਲ ਦੇ ਚੇਅਰਮੈਨ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜੋਕੀ ਪੀੜੀ ਖੇਡਾਂ ਤੋਂ ਦੂਰ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵੀ ਨਿਘਾਰ ਵੱਲ ਜਾ ਰਹੀ ਹੈ¢ ਇਸ ਲਈ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ¢ ਸਕੂਲ ਦੇ ਪਿ੍ੰਸੀਪਲ ਵਲੋਂ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਮਾਂ-ਬਾਪ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ¢
Ad Position 22
No active advertisement
ਪਿਛਲੀ ਖ਼ਬਰ ਲੱਖੋਵਾਲ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਬੀਜਾ ਦੇ ਭਰਾ ਲਾਈਨਮੈਨ ਗੁਰਮੇਲ ਸਿੰਘ ਨਮਿਤ ਹੋਇਆ ਸ਼ਰਧਾਂਜਲੀ ਸਮ... ਅਗਲੀ ਖ਼ਬਰ ਗ੍ਰਾਮ ਪੰਚਾਇਤ ਮੀਰਪੁਰ ਨੇ ਵਿਦਿਆਰਥੀਆਂ ਨੂੰ ਖੇਡ ਕਿੱਟ ਮੁਹੱਈਆ ਕਰਵਾਈ <br/>
Ad Position 24