ਬੀਜਾ, 22 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼ਹੀਦਾਂ ਦੇ ਸਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਰਾਣਵਾਂ ਵਿਖੇ ਗੁਰਮਤਿ ਸਮਾਗਮ ਅਤੇ ਵਿਸ਼ਾਲ ਨਗਰ ਕੀਰਤਨ ਮੌਕੇ ਗੁਰਦੁਆਰਾ ਸ੍ਰੀ ਰੇਲੂ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਮਗਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਜੋਗਾ ਸਿੰਘ ਨੂੰ ਸਮਾਗਮਾਂ ਅਤੇ ਨਗਰ ਕੀਰਤਨ ਵਿੱਚ ਚੰਗੀਆਂ ਸੇਵਾਵਾਂ ਦੇਣ ਬਦਲੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਮੈਨੇਜਰ ਸੁਖਦੇਵ ਸਿੰਘ ਹਾਜ਼ਰ ਸਨ |