06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਗੁਰਮਤਿ ਸਮਾਗਮ 30 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਮਲੌਦ, 22 ਨਵੰਬਰ (ਸਹਾਰਨ ਮਾਜਰਾ)-ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ (ਸਾਕਾ 5 ਫਰਵਰੀ 1762) ਕੁੱਪ ਕਲਾਂ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 30 ਨਵੰਬਰ ਦਸਵੀਂ ਵਾਲੇ ਦਿਨ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਭਾਈ ਮਨਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਦਿਨ ਸ਼੍ਰੀ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਦੇ ਬਾਨੀ ਸਤਿਕਾਰਯੋਗ ਸ੍ਰੀ ਮਾਨ ਸੰਤ ਬਾਬਾ ਜੰਗ ਸਿੰਘ ਵਲੋਂ ਸ਼ੁਰੂ ਕੀਤੀ ਕਵਾਇਦ ਕਿ ਹਰ ਮਹੀਨੇ ਦੀ ਦਸਵੀਂ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਮਰਯਾਦਾ ਚਲਾਈ ਹੋਈ ਹੈ | ਉਨ੍ਹਾਂ ਦੱਸਿਆ ਕਿ 28 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿੰਨਾ ਦੇ ਸੰਪੂਰਨ ਭੋਗ 30 ਨਵੰਬਰ ਦਸਵੀਂ ਵਾਲੇ ਦਿਨ ਪਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਤਿੰਨ ਵਿਅਕਤੀਆਂ ਨੂੰ ਭੇਜਿਆ ਜੇਲ੍ਹ ਅਤੇ ਬਾਕੀਆਂ ਦੀ ਗਿ੍ਫ਼ਤਾਰੀ ਜਲਦੀ- ਐੱਸ.ਐੱਚ.ਓ. ਮਲੌਦ ਅਗਲੀ ਖ਼ਬਰ ਡੀਪੂਆਂ ਤੱਕ ਕਣਕ ਦੀ ਢੁਆਈ ਕਰਨ ਵਾਲਾ ਠੇਕੇਦਾਰ ਹੋਇਆ ਪ੍ਰੇਸ਼ਾਨ, ਪੁਲਿਸ 'ਤੇ ਲਗਾਏ ਇਲਜ਼ਾਮ
Ad Position 24