07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮੇਜਰ ਸਿੰਘ ਮੁੱਲਾਂਪੁਰ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਲੱਗਣ 'ਤੇ ਕਾਂਗਰਸ ਹੋਵੇਗੀ ਮਜ਼ਬੂਤ-ਚਹਿਲ/ਸ਼ੇਰੀ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸਾਹਨੇਵਾਲ, 22 ਨਵੰਬਰ (ਹਨੀ ਚਾਠਲੀ)-ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਅਨੁਸਾਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਤੋਂ ਪੜੇ ਲਿਖੇ ਤੇ ਸੂਝਵਾਨ ਆਗੂ ਮੇਜਰ ਸਿੰਘ ਮੁੱਲਾਂਪੁਰ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਲਗਾਇਆ ਗਿਆ ਹੈ ¢ ਉਨ੍ਹਾਂ ਦੇ ਜ਼ਿਲ੍ਹਾ ਪ੍ਰਧਾਨ ਲੱਗਣ 'ਤੇ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਅਵਤਾਰ ਸਿੰਘ ਚਹਿਲ ਅਤੇ ਓ. ਬੀ. ਸੀ. ਬਲਾਕ-1 ਸਾਹਨੇਵਾਲ ਕਾਂਗਰਸ ਦੇ ਚੇਅਰਮੈਨ ਸ਼ਮਸ਼ੇਰ ਸ਼ੇਰੀ ਨੇ ਸਾਂਝੇ ਤੌਰ 'ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਬਾਜਵਾ ਅਤੇ ਕੋਆਰਡੀਨੇਟਰ ਜਰਨੈਲ ਸਿੰਘ ਸ਼ਿਮਲਾਪੁਰੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦਿਹਾਤੀ ਤੋਂ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੂੰ ਗੁਲਦਸਤਾ ਭੇਟ ਕਰਨ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ ¢ ਚਹਿਲ ਤੇ ਸ਼ੇਰੀ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਚੋਣ ਉਨ੍ਹਾਂ ਦੀ ਦੂਰ-ਅੰਦੇਸ਼ੀ ਦਾ ਹੀ ਸਿੱਟਾ ਹੈ ਕਿ ਇਕ ਯੋਗ ਅਗਵਾਈ ਕਰਨ ਵਾਲੇ ਵਿਅਕਤੀ ਮੇਜਰ ਸਿੰਘ ਮੁੱਲਾਂਪੁਰ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਕਮਾਂਡ ਬਖ਼ਸ਼ੀ ਹੈ ¢ ਇਸ ਮੌਕੇ ਰਾਮ ਨਾਥ ਸ਼ਰਮਾ, ਗੁਰਜੀਤ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਗਲੀ 'ਚ ਡਿੱਗਿਆ ਮਿਲਿਆ ਮਹਿੰਗਾ ਮੋਬਾਈਲ ਮਾਲਕ ਨੂੰ ਸੌਂਪਿਆ ਅਗਲੀ ਖ਼ਬਰ ਤਿੰਨ ਵਿਅਕਤੀਆਂ ਨੂੰ ਭੇਜਿਆ ਜੇਲ੍ਹ ਅਤੇ ਬਾਕੀਆਂ ਦੀ ਗਿ੍ਫ਼ਤਾਰੀ ਜਲਦੀ- ਐੱਸ.ਐੱਚ.ਓ. ਮਲੌਦ
Ad Position 24