07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਥੇਦਾਰ ਖੱਟੜਾ ਤੇ ਜਥੇਦਾਰ ਜੱਲ੍ਹਾ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ 'ਚ ਸੰਗਤ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਕੀਤੀ ਬੇਨਤੀ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਬੀਜਾ, 22 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350ਵੀਂ ਸ਼ਤਾਬਦੀ ਜਿੱਥੇ ਸਾਰਾ ਸਿੱਖ ਸੰਸਾਰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਆਰੰਭੇ ਗਏ ਹਨ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਤੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ ਨੇ ਕੀਤਾ ¢ ਉਨ੍ਹਾਂ ਨੇ ਆਖਿਆ ਕਿ ਤਕਰੀਬਨ ਤਿੰਨ ਮਹੀਨੇ ਤੋਂ ਪਹਿਲਾਂ ਚੱਲਿਆ ਮਹਾਨ ਨਗਰ ਕੀਰਤਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਸਥਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਜੋ ਕਿ 23 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇਗਾ ¢ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਦੱਸਿਆ ਕਿ ਸਾਰੇ ਸਮਾਗਮ ਜਿਵੇਂ ਕਿ 23 ਨਵੰਬਰ ਨੂੰ ਗੁਰਦੁਆਰਾ ਸੀਸਗੰਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਾਰੰਭ ਹੋਣਗੇ¢ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ¢ ਸਾਰੇ ਸਮਾਗਮ 29 ਨਵੰਬਰ ਤੱਕ ਜਾਰੀ ਰਹਿਣਗੇ ¢
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਮਿਲਕ ਸਭਾ ਨੇ ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਦਿੱਤੀ ਅਗਲੀ ਖ਼ਬਰ ਪੰਜਾਬ ਸਟੇਟ ਪ੍ਰਾਇਮਰੀ ਸਕੂਲ ਖੇਡਾਂ ਵਿਚ ਲੁਧਿਆਣਾ ਦੀਆਂ ਸ਼ਾਨਦਾਰ ਪ੍ਰਾਪਤੀਆਂ
Ad Position 24