ਸਮਰਾਲਾ, 22 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੀ ਇੱਕ ਮੀਟਿੰਗ ਆਉਣ ਵਾਲੇ ਦਿਨਾਂ ਅੰਦਰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਪਰਮਜੀਤ ਸਿੰਘ ਢਿੱਲੋਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਅਤੇ ਹਲਕਾ ਇੰਚਾਰਜ ਸਮਰਾਲਾ ਦੀ ਅਗਵਾਈ ਹੇਠ ਕੀਤੀ ਗਈ ¢ ਇਸ ਮੀਟਿੰਗ ਵਿਚ ਸਮਰਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵਰਕਰਾਂ ਨੇ ਭਾਗ ਲਿਆ¢ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਬਿਹਤਰੀਨ ਕਾਰਗੁਜ਼ਾਰੀ ਨੇ ਪੰਜਾਬ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਵਿਚ ਇੱਕ ਨਵਾਂ ਉਤਸ਼ਾਹ ਭਰ ਦਿੱਤਾ ਹੈ¢ ਹੁਣ ਪੰਜਾਬ ਦੇ ਲੋਕ ਵੀ ਪੂਰੀ ਤਰ੍ਹਾਂ ਸਮਝਣ ਲੱਗ ਪਏ ਹਨ ਕਿ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਖੇਤਰੀ ਪਾਰਟੀ ਦੀ ਬਹੁਤ ਵੱਡੀ ਅਹਿਮੀਅਤ ਹੈ ¢ ਹੁਣ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟਾਉਣ ਲਈ ਕਾਹਲੇ ਹਨ, ਜਿਸ ਦਾ ਸਬੂਤ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਨਤੀਜੇ ਵਿਚ ਪ੍ਰਤੱਖ ਦਿਖਾਈ ਦੇਵੇਗਾ¢ ਉਨ੍ਹਾਂ ਕਿਹਾ ਕਿ ਸਮਰਾਲਾ ਹਲਕੇ ਵਿਚ 31 ਬਲਾਕ ਸੰਮਤੀਆਂ ਅਤੇ 3 ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ਹਨ ¢ ਚੋਣ ਕਮਿਸ਼ਨ ਦੁਆਰਾ ਚੋਣਾਂ ਦੀਆਂ ਤਰੀਕਾਂ ਐਲਾਨ ਕਰਨ ਉਪਰੰਤ ਹਲਕੇ ਦੀਆਂ ਸਾਰੀਆਂ ਸੀਟਾਂ ਉੱਤੇ ਉਮੀਦਵਾਰਾਂ ਦੇ ਐਲਾਨ ਕਰ ਦਿੱਤੇ ਜਾਣਗੇ ¢ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਏਗਾ ਅਤੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਕੇ ਸੱਤਾ ਵਿਚ ਆਵੇਗਾ ¢ ਅੱਜ ਦੀ ਮੀਟਿੰਗ ਵਿਚ ਸਮਰਾਲਾ ਹਲਕੇ ਤੋਂ ਵਰਕਰ ਵੱਡੀ ਗਿਣਤੀ ਵਿਚ ਪੁੱਜਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ¢