07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਚ ਕਲਾਸ 10ਵੀਂ ਲਈ ਪੇਰੈਂਟਸ ਵਰਕਸ਼ਾਪ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਖੰਨਾ, 22 ਨਵੰਬਰ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਚ ਕਲਾਸ ਦਸਵੀਂ ਦੇ ਵਿਦਿਆਰਥੀਆਂ ਦੇ ਪੇਰੈਂਟਸ ਲਈ ਇੱਕ ਵਿਸ਼ੇਸ਼ ਅਤੇ ਗਿਆਨ ਵਰਧਕ ਟੀਚਰ-ਪੇਰੈਂਟਸ ਵਰਕਸ਼ਾਪ ਲਗਾਈ ਗਈ¢ ਇਸ ਵਰਕਸ਼ਾਪ ਦਾ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਸਮੇਂ ਦੇ ਪਾਬੰਦ ਤੇ ਬੋਰਡ ਇਮਤਿਹਾਨ ਦੀ ਤਿਆਰੀ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ ¢ ਪ੍ਰੋਗਰਾਮ ਦੇ ਮੁੱਖ ਆਕਰਸ਼ਨ ਦੇ ਰੂਪ ਵਿਚ ਸਕੂਲ ਦੀ ਪਿ੍ੰਸੀਪਲ ਅੰਜੂ ਭਾਟੀਆ ਨੇ ਮਾਪਿਆਂ ਨੂੰ ਬੱਚਿਆਂ ਦੀਆਂ ਪੜ੍ਹਨ ਦੀਆਂ ਆਦਤਾਂ ਨੂੰ ਸੁਧਾਰਨ, ਸਮੇਂ ਦਾ ਸਹੀ ਵਰਤੋਂ ਕਰਨ, ਉਦੇਸ਼ ਨਿਰਧਾਰਿਤ ਕਰਨ ਅਤੇ ਪ੍ਰੀਖਿਆ ਦੌਰਾਨ ਤਣਾਅ ਘਟਾਉਣ ਲਈ ਮਹੱਤਵਪੂਰਨ ਅਤੇ ਵਿਹਾਰਕ ਸੁਝਾਅ ਦਿੱਤੇ ¢ ਅਧਿਆਪਕਾਂ ਨੇ ਪੇਰੈਂਟਸ ਦੇ ਪ੍ਰਸ਼ਨਾਂ ਦੇ ਜਵਾਬ ਦੇ ਕੇ ਉਨ੍ਹਾਂ ਨੂੰ ਬੱਚਿਆਂ ਦੀਆਂ ਕਮਜ਼ੋਰੀਆਂ ਅਤੇ ਮਜ਼ਬੂਤ ਪੱਖਾਂ ਨੂੰ ਸਮਝਣ ਵਿਚ ਮਦਦ ਕੀਤੀ ¢ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਤਕਿ੍ਸ਼ਟਤਾ ਵੱਲ ਨਿਰੰਤਰ ਕੋਸ਼ਿਸ਼ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ¢
Ad Position 22
No active advertisement
ਪਿਛਲੀ ਖ਼ਬਰ ਪਿੰਡ ਗਿੱਦੜੀ ਦਾ ਟਕਸਾਲੀ ਕਾਂਗਰਸੀ ਪਰਿਵਾਰ ਹਲਕਾ ਵਿਧਾਇਕ ਗਿਆਸਪੁਰਾ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੀ ਮੀਟਿੰਗ
Ad Position 24