02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ-ਇਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 24-11-2025
ਈਸੜੂ, 23 ਨਵੰਬਰ (ਬਲਵਿੰਦਰ ਸਿੰਘ)-ਬੀਤੀ ਰਾਤ ਈਸੜੂ ਵਿਖੇ ਹੋਏ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਰੌਦੀਆਂ ਦੇ ਦੋ ਨੌਜਵਾਨ ਕਾਰ ਵਿਚ ਸਵਾਰ ਹੋ ਕੇ ਖੰਨਾ ਜਾ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਕਾਰ ਸੜਕ 'ਤੇ ਖੜੀ ਪਰਾਲੀ ਵਾਲੀ ਟਰਾਲੀ ਨਾਲ ਟਕਰਾ ਗਈ ਅਤੇ ਕਾਰ ਸਵਾਰ ਜਸਪ੍ਰੀਤ ਸਿੰਘ ਜੱਸਾ ਅਤੇ ਜੱਗਾ ਦੋਵੇਂ ਵਾਸੀ ਪਿੰਡ ਕਰੌਦੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਕਿ ਜਸਪ੍ਰੀਤ ਸਿੰਘ ਜੱਸਾ ਨੂੰ ਮਿ੍ਤਕ ਐਲਾਨ ਦਿੱਤਾ ਗਿਆ ਅਤੇ ਦੂਸਰਾ ਨੌਜਵਾਨ ਜ਼ਖ਼ਮੀ ਹੋ ਗਿਆ | ਚੌਂਕੀ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਰਜਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਖਿਲਾਫ ਧਾਰਾ 285, 106, 125, 324 (4) ਬੀ. ਐੱਨ. ਐੱਸ. ਅਧੀਨ ਪਰਚਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 12 ਔਰਤਾਂ ਦਾ ਗਰੋਹ ਨਗਰ ਕੀਰਤਨ 'ਚ ਲੁੱਟ-ਖੋਹ ਕਰਦਾ ਚੜਿ੍ਹਆ ਪੁਲਿਸ ਅੜਿੱਕੇ ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰੋ. ਚੀਮਾ ਦੀ ਅਗਵਾਈ ਹੇਠ ਸਰਦਾਰ ਪਟੇਲ ਦੀ ਯਾਦ 'ਚ ਰਨ ਫਾਰ ਯੂਨਿਟੀ ਯਾਤਰਾ ਕੱਢੀ
Ad Position 24