ਈਸੜੂ, 23 ਨਵੰਬਰ (ਬਲਵਿੰਦਰ ਸਿੰਘ)- ਬਿ੍ਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਦੀ ਸਪੈਸ਼ਲ ਅਸੈਂਬਲੀ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦੇ ਹੋਏ 350ਵਾਂ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਸ਼ਬਦ ਪੜ੍ਹ ਕੇ ਅਸੈਂਬਲੀ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਭਾਸ਼ਣ ਪ੍ਰਤਿਯੋਗਿਤਾ ਵਿੱਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਉਨ੍ਹਾਂ ਦੇ ਜੀਵਨ ਉਦੇਸ਼ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ | ਕਵਿਤਾ ਉਚਾਰਨ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਆਪਣੀਆਂ ਕਵਿਤਾਵਾਂ ਰਾਹੀਂ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਗੁਰੂ ਸਾਹਿਬ ਦੇ ਜੀਵਨ ਉੱਤੇ ਪ੍ਰਕਾਸ਼ ਪਾਉਂਦਿਆਂ ਕਿਹਾ ਕਿ ਵਿਸ਼ਵ ਇਤਿਹਾਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਵਿਲੱਖਣ ਹੈ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਸ਼ਾਮਿਲ ਸੀ |