02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਿੰਡ ਕੋਟ ਪਨੈਚ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਦੇ ਪੁੱਤਰ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 24-11-2025
ਬੀਜਾ, 23 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਕੋਟ ਪਨੈਚ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਦੇ ਘਰ ਉਸ ਵੇਲੇ ਦੁੱਖਾਂ ਦਾ ਪਹਾੜ ਗਿਰ ਗਿਆ, ਜਦੋਂ ਉਨ੍ਹਾਂ ਦੇ ਹੋਣਹਾਰ ਸਪੁੱਤਰ ਸੰਦੀਪ ਸਿੰਘ ਪਨੈਚ (47) ਪਿਛਲੇ ਦਿਨੀ ਅਚਾਨਕ ਵਿਛੋੜਾ ਦੇ ਗਏ ਸਨ | ਸੰਦੀਪ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਜਮਾਲਪੁਰ ਲੁਧਿਆਣਾ ਦੀ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ ਹੈ | ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਨਵਤੇਜ ਸਿੰਘ ਖੱਟੜਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ, ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਸਾਬਕਾ ਸਰਪੰਚ ਹਰਮਿੰਦਰ ਸਿੰਘ ਜਰਗ, ਗੁਰਦੁਆਰਾ ਰੇੜੂ ਸਾਹਿਬ ਰੋਮਪੁਰ ਦੇ ਮੈਨੇਜਰ ਕੇਹਰ ਸਿੰਘ ਮਗਰ, ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਜੋਗਾ ਸਿੰਘ, ਹਜੂਰੀ ਰਾਗੀ ਰਜਿੰਦਰ ਸਿੰਘ ਕਰਤਾਰਪੁਰ, ਕਥਾ ਵਾਚਕ ਗੁਰਪ੍ਰੀਤ ਸਿੰਘ ਰੁਪਾਲੋਂ, ਪ੍ਰਚਾਰਕ ਪਰਮਜੀਤ ਸਿੰਘ ਗੁਰਦਾਸਪੁਰੀ, ਪ੍ਰਚਾਰਕ ਹਰਪ੍ਰੀਤ ਸਿੰਘ, ਬਲਦੇਵ ਸਿੰਘ ਕੋਟ ਪਨੈਚ, ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ, ਪਰਗਟ ਸਿੰਘ, ਪਰਮਿੰਦਰ ਸਿੰਘ ਗਰਚਾ, ਰਜਿੰਦਰ ਸਿੰਘ ਕੋਟ ਪਨੈਚ, ਸੁਖਵਿੰਦਰ ਸਿੰਘ ਸੁੱਖਾ ਮੰਡਿਆਲਾ, ਗੁਰਮੁੱਖ ਸਿੰਘ ਮਡਿਆਲਾ ਕਲਾਂ, ਬਿਕਰਮਜੀਤ ਸਿੰਘ ਭੱਟੀ, ਅੰਮਿ੍ਤਪਾਲ ਸਿੰਘ ਖੱਟੜਾ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਅਮਨਜੋਤ ਕੌਰ ਨੇ ਭਾਸ਼ਨ ਮੁਕਾਬਲੇ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਸਮਾਗਮ...
Ad Position 24