ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਦੀ ਯੋਗ ਅਗਵਾਈ ਹੇਠ ਗਿਆਰ੍ਹਵੀਂ ਨਾਨ ਮੈਡੀਕਲ ਦੀ ਵਿਦਿਆਰਥਣ ਅਮਨਜੋਤ ਕੌਰ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਖੰਨਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋ ਕੇ ਭਾਸ਼ਣ ਮੁਕਾਬਲੇ ਵਿੱਚ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਬੱਚੀ ਦੇ ਸਕੂਲ ਪਹੁੰਚਣ 'ਤੇ ਵਧਾਈ ਦਿੱਤੀ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ |