27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਮੁਕੰਮਲ, ਵੱਡੀ ਗਿਣਤੀ 'ਚ ਕਾਫ਼ਲੇ ਹੋਣਗੇ ਸ਼ਾਮਿਲ

Ad Position 21
No active advertisement
ਅਜੀਤ ਡੈਸਕ 25-11-2025
ਡੇਹਲੋਂ, 24 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਚੰਡੀਗੜ੍ਹ 'ਚ ਕੀਤੀ ਜਾ ਰਹੀ ਕਿਸਾਨਾਂ ਮਜ਼ਦੂਰਾਂ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਵੱਡੀ ਗਿਣਤੀ ਵਿਚ ਕਿਰਤੀ ਕਿਸਾਨ ਕਾਫ਼ਲੇ ਬੰਨ੍ਹ ਕੇ ਰੈਲੀ ਵਿਚ ਸ਼ਮੂਲੀਅਤ ਕਰਨਗੇ¢ ਇਹ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਚੋਣਵੇਂ ਆਗੂਆਂ ਦੀ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਸਭਾ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਕੀਤਾ ¢ ਉਨ੍ਹਾਂ ਕਿਹਾ ਕਿ ਇਸ ਮਹਾਂ ਰੈਲੀ ਵਿਚ ਲੁਧਿਆਣਾ ਜ਼ਿਲ੍ਹੇ ਤੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸਾਰੇ ਵਰਗਾਂ ਦੇ ਲੋਕ ਰੈਲੀ ਦਾ ਹਿੱਸਾ ਬਣਨਗੇ ¢ ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ, ਬਿਜਲੀ ਸੋਧ ਬਿੱਲ 2025 ਰੱਦ ਕਰਵਾਉਣ, ਹੜ੍ਹ ਪੀੜਤਾਂ ਦੀਆਂ ਮੰਗਾਂ ਮਨਵਾਉਣ ਅਤੇ ਹੜ੍ਹ ਰੋਕਣ ਦੇ ਪੱਕੇ ਪ੍ਰਬੰਧ ਕਰਨ, ਗੰਨਾਂ ਉਤਪਾਦਕ ਕਿਸਾਨਾਂ ਦੀਆਂ ਮੰਗਾਂ ਮਨਵਾਉਣ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਬਹਾਲ ਕਰਵਾਉਣ ਦੇ ਭਖਵੇਂ ਮੁੱਦੇ ਨੂੰ ਹੱਲ ਕਰਵਾਉਣਾ ਇਸ ਰੈਲੀ ਦਾ ਮੁੱਖ ਮਕਸਦ ਹੋਵੇਗਾ ¢ ਇਸ ਸਮੇਂ ਸੁਰਜੀਤ ਸਿੰਘ ਸੀਲੋਂ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਕਿਲ੍ਹਾ ਰਾਏਪੁਰ ਇਲਾਕੇ ਵਿਚੋਂ ਰੈਲੀ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ ¢ ਇਸ ਸਮੇਂ ਦਫ਼ਤਰ ਸਕੱਤਰ ਨਛੱਤਰ ਸਿੰਘ, ਬਲਵੀਰ ਸਿੰਘ ਭੁੱਟਾ, ਬਲਜਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਨਸ਼ੇ ਦੇ ਬੁਰੇ ਪ੍ਰਭਾਵ ਵਿਸ਼ੇ 'ਤੇ ਲੈਕਚਰ ਲਗਾਇਆ ਅਗਲੀ ਖ਼ਬਰ ਜਲੰਧਰ ਬਾਈਪਾਸ ਚੌਕ ਤੋਂ ਬਸਤੀ ਜੋਧੋਵਾਲ ਵਾਲਾ ਫਲਾਈਓਵਰ ਕੂੜੇ ਦੇ ਡੰਪ 'ਚ ਹੋ ਰਿਹਾ ਤਬਦੀਲ <br/>
Ad Position 24