ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਖੰਨਾ ਵਿਖੇ ਐਮ. ਬੀ. ਏ., ਬੀ. ਬੀ. ਏ., ਬੀ. ਕਾਮ ਅÏਨਰਸ ਦੇ ਵਿਦਿਆਰਥੀਆਂ ਲਈ ਨਸ਼ੇ ਦੇ ਬੁਰੇ ਪ੍ਰਭਾਵ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਇਸ ਮੌਕੇ ਦੀ ਸ਼ੁਰੂਆਤ ਚੰਦਰਕਲਾ ਰਿੰਕੂ ਅਗਰਵਾਲ (ਫੈਕਲਟੀ, ਆਰਟ ਆਫ਼ ਲਿਵਿੰਗ ਸੈਂਟਰ, ਖੰਨਾ) ਦੇ ਪ੍ਰੇਰਣਾਦਾਇਕ ਭਾਸ਼ਣ ਨਾਲ ਹੋਈ | ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਾ ਕਿਸੇ ਵੀ ਰੂਪ ਵਿਚ ਹੋਵੇ, ਇਹ ਵਿਅਕਤੀ ਦੀ ਮਾਨਸਿਕ ਅਤੇ ਸਮਾਜਿਕ ਹਾਲਤ ਨੂੰ ਨੁਕਸਾਨ ਪਹੁੰਚਾਉਂਦਾ ਹੈ | ਨਸ਼ਾ ਸਿਰਫ਼ ਸਿਹਤ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਸਾਡੇ ਸੁਪਨਿਆਂ, ਪਰਿਵਾਰ ਅਤੇ ਸਮਾਜ ਦੀ ਪ੍ਰਗਤੀ ਲਈ ਵੀ ਵੱਡੀ ਰੁਕਾਵਟ ਹੈ |ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਦੇਸ਼ ਦੀ ਨੌਜਵਾਨ ਪੀੜੀ ਨਸ਼ਾ ਮੁਕਤ ਰਹੇਗੀ, ਤਾਂ ਹੀ ਸਮਾਜ ਇਕ ਖ਼ੁਸ਼ਹਾਲ ਦੇਸ਼ ਬਣ ਸਕਦਾ ਹੈ | ਅੰਤ ਵਿੱਚ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਸਹੁੰ ਲਈ ਅਤੇ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਦਾ ਸੰਕਲਪ ਕੀਤਾ |