27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਹੈਰੋਇਨ ਸਮੇਤ 1 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 25-11-2025
ਮਾਛੀਵਾੜਾ ਸਾਹਿਬ, 24 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 2.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਵਿਜੈ ਕੁਮਾਰ ਵਾਸੀ ਮਾਛੀਵਾੜਾ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ¢ ਐੈੱਸ. ਐੈੱਚ. ਓ. ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗੁਰਦੁਆਰਾ ਕਿਰਪਾਨ ਭੇਂਟ ਸਾਹਿਬ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਨੂੰ ਦੇਖ ਕੇ ਸ਼ੱਕੀ ਹਾਲਤ ਵਿਚ ਆਪਣੀ ਜੇਬ 'ਚੋਂ ਇਕ ਮੋਮੀ ਕਾਗ਼ਜ਼ ਦੀ ਲਿਫਾਫੀ ਸੜਕ ਕਿਨਾਰੇ ਸੁੱਟ ਦਿੱਤੀ¢ ਪੁਲਿਸ ਵਲੋਂ ਜਦੋਂ ਸ਼ੱਕ ਦੇ ਅਧਾਰ 'ਤੇ ਇਸ ਨੂੰ ਜਾਂਚ ਲਈ ਰੋਕਿਆ ਤਾਂ ਇਸ ਨੇ ਆਪਣਾ ਨਾਮ ਵਿਜੈ ਕੁਮਾਰ ਦੱਸਿਆ ਅਤੇ ਉਸ ਵਲੋਂ ਸੁੱਟੀ ਲਿਫਾਫੀ 'ਚੋਂ 2.50 ਗ੍ਰਾਮ ਹੈਰੋਇਨ ਬਰਾਮਦ ਹੋਈ ¢ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਐੱਸ. ਕੇ. ਐੱਮ. ਵਲੋਂ 26 ਨਵੰਬਰ ਨੂੰ ਪੰਜਵੀਂ ਵਰ੍ਹੇਗੰਢ ਮਨਾਈ ਜਾਵੇਗੀ-ਮੇਹਲੋਂ/ਜੰਡਿਆਲੀ ਅਗਲੀ ਖ਼ਬਰ ਸ਼ੰਕਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24