20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁ. ਮੰਜੀ ਸਾਹਿਬ ਕੋਟਾਂ ਵਿਖੇ ਨਵੇਂ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 06-12-2025
ਬੀਜਾ, 5 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਵਿਖੇ ਨਵ ਨਿਯੁਕਤ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ 'ਤੇ ਪੁਰਾਣੇ ਮੈਨੇਜਰ ਜੋਗਾ ਸਿੰਘ ਕਈ ਮਹੀਨਿਆਂ ਬਾਅਦ ਇੱਥੋਂ ਬਦਲ ਕੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਆਪਣੀਆਂ ਸੇਵਾਵਾਂ ਦੇਣ ਲਈ ਰਵਾਨਾ ਕੀਤੇ ਗਏ | ਨਵੇਂ ਮੈਨੇਜਰ ਇਕਬਾਲ ਸਿੰਘ ਝਬਾਲ ਦੀ ਨਿਯੁਕਤੀ ਮੌਕੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਨਵਤੇਜ ਸਿੰਘ ਖੱਟੜਾ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਰਾਏਪੁਰ ਨੇ ਉਨ੍ਹਾਂ ਨੂੰ ਕੁਰਸੀ 'ਤੇ ਬਿਠਾਇਆ | ਇਸ ਮੌਕੇ ਨਵਤੇਜ ਸਿੰਘ ਖੱਟੜਾ ਅਤੇ ਬੂਟਾ ਸਿੰਘ ਰਾਏਪੁਰ ਨੇ ਕਿਹਾ ਕਿ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਇਲਾਕੇ ਦੀਆਂ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਸ਼ਰਤਾਂ ਤੇ ਭਾਵਨਾਵਾਂ ਦਾ ਪ੍ਰਤੀਕ ਹੈ ਅਤੇ ਆਸ ਹੈ ਕਿ ਇੱਥੋਂ ਦੇ ਪ੍ਰਬੰਧ ਹੋਰ ਵੀ ਵਧੀਆ ਢੰਗ ਨਾਲ ਸੁਚਾਰੀ ਰੂਪ ਵਿਚ ਸਾਹਮਣੇ ਆਉਣਗੇ | ਨਵੇਂ ਮੈਨੇਜਰ ਇਕਬਾਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਅਸਥਾਨ ਦੀ ਸੇਵਾ ਸੰਭਾਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਵਿਚ ਮਾਰਕੀਟ ਅਤੇ ਖੇਤੀਬਾੜੀ ਨਾਲ ਸੰਬੰਧਿਤ ਵੱਡੇ ਕਾਰੋਬਾਰ ਹਨ | ਇਸ ਲਈ ਉਹ ਪੂਰੀ ਸ਼ਿੱਦਤ ਨਾਲ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਇਸ ਮੁਕੱਦਸ ਅਸਥਾਨ 'ਤੇ ਆ ਕੇ ਉਨ੍ਹਾਂ ਨੂੰ ਖ਼ੁਸ਼ੀ ਹੋਈ ਹੈ ਕਿਉਂਕਿ ਉਹ ਪਹਿਲਾਂ ਵੀ ਇਸ ਥਾਂ 'ਤੇ ਆਪਣੀ ਸੇਵਾ ਕਰ ਚੁੱਕੇ ਹਨ | ਮੈਨੇਜਰ ਇਕਬਾਲ ਸਿੰਘ ਨੇ ਸ਼੍ਰੋ. ਗੁ. ਪ੍ਰ. ਕ. ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਮੇਤ ਸਾਰੇ ਮੈਂਬਰਾਂ ਅਤੇ ਮੁਲਾਜ਼ਮਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਸਾਰਿਆਂ ਨਾਲ ਰਲ ਕੇ ਗੁਰੂ ਘਰ ਦਾ ਪਵਿੱਤਰ ਪ੍ਰਬੰਧ ਚਲਾਉਣਗੇ | ਇਸ ਮੌਕੇ 'ਤੇ ਮੈਨੇਜਰ ਕੇਹਰ ਸਿੰਘ ਮਗਰ, ਕਥਾ ਵਾਚਕ ਗੁਰਪ੍ਰੀਤ ਸਿੰਘ ਰੁਪਾਲੋਂ, ਪ੍ਰਚਾਰਕ ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਆੜ੍ਹਤੀ ਜਗਦੀਸ਼ ਸਿੰਘ ਦੀਸ਼ਾ, ਰਜਿੰਦਰ ਸਿੰਘ ਕੋਟ ਪਨੈਚ, ਪਰਮਿੰਦਰ ਸਿੰਘ ਗਰਚਾ ਗੁਰਦੁਆਰਾ ਸਾਹਿਬ ਇੰਸਪੈਕਟਰ ਕੁਲਦੀਪ ਸਿੰਘ ਅÏਲਖ, ਗ੍ਰੰਥੀ ਭਾਈ ਕੁਲਦੀਪ ਸਿੰਘ, ਬਿਕਰਮਜੀਤ ਸਿੰਘ ਆਰ ਕੇ, ਅੰਮਿ੍ਤਪਾਲ ਸਿੰਘ ਖੱਟੜਾ, ਰਾਜਵਿੰਦਰ ਸਿੰਘ ਰਾਜੂ ਮਾਂਗਟ, ਬਲਜੀਤ ਸਿੰਘ, ਹਰਸ਼ਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 8 ਨੂੰ ਪਾਵਰਕਾਮ ਸਬ ਡਵੀਜ਼ਨਾਂ 'ਤੇ ਬਿਜਲੀ ਬਿੱਲ-2025 ਤੇ ਬੀਜ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਘੁਡਾਣੀ/ਜਰਗੜੀ... ਅਗਲੀ ਖ਼ਬਰ ਬਲਾਕ ਸੰਮਤੀ ਚੋਣਾਂ ਦੇ 8 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ
Ad Position 24