19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਇੰਜੀ. ਬੋਪਾਰਾਏ ਅਤੇ ਜਥੇਦਾਰ ਸਹਾਰਨਮਾਜਰਾ ਦੀ ਅਗਵਾਈ 'ਚ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ

Ad Position 21
No active advertisement
ਅਜੀਤ ਡੈਸਕ 06-12-2025
ਪਾਇਲ, 5 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਵਲੋਂ ਆਪਣੇ-ਆਪਣੇ ਜ਼ੋਨ ਵਿਚ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ | ਮਿਲੀ ਜਾਣਕਾਰੀ ਮੁਤਾਬਿਕ ਪਾਇਲ ਵਿਖੇ ਤਹਿਸੀਲਦਾਰ ਗੁਰਪ੍ਰੀਤ ਸਿੰਘ (ਸਹਾਇਕ ਰਿਟਰਨਿੰਗ ਅਫ਼ਸਰ) ਪਾਸ ਵੱਖ-ਵੱਖ ਪਾਰਟੀਆਂ ਦੇ 64 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖਲ ਕੀਤੇ ਗਏ ਹਨ | ਇਸ ਮੌਕੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨਮਾਜਰਾ ਵਲੋਂ ਸਹਾਰਨਮਾਜਰਾ ਜੋਨ ਤੋਂ ਰਾਜ ਕੌਰ ਪਤਨੀ ਮੇਜਰ ਸਿੰਘ ਦੇ ਬਲਾਕ ਸੰਮਤੀ ਵਜੋਂ ਕਾਗ਼ਜ਼ ਦਾਖਲ ਕਰਵਾਏ ਗਏ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਹੈ | ਜਿਸ ਦਾ ਖ਼ਮਿਆਜ਼ਾ ਮੌਜੂਦਾ ਸਰਕਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਵਿੱਚ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦੇ ਉਮੀਦਵਾਰ ਸ਼ਾਨਦਾਰ ਦਰਜ ਕਰ ਕੇ ਵੱਡੀ ਗਿਣਤੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਮੈਂਬਰ ਬਣਨਗੇ |
Ad Position 22
No active advertisement
ਪਿਛਲੀ ਖ਼ਬਰ ਕੋਟ ਸੇਖੋਂ ਜ਼ੋਨ ਤੋਂ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਬੀਬੀ ਕੁਲਾਰ ਨੇ ਭਰੇ ਕਾਗ਼ਜ਼ ਅਗਲੀ ਖ਼ਬਰ ਫੱਲੇਵਾਲ ਦਾ ਅਕਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ-ਸੁਖਬੀਰ ਸਿੰਘ ਬਾਦਲ
Ad Position 24