19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪ੍ਰਾਇ. ਸਕੂਲ ਘੁੰਗਰਾਲੀ ਰਾਜਪੂਤਾਂ ਦੀ ਉੱਤਮ ਸਕੂਲ ਵਜੋਂ ਚੋਣ, ਮਿਲਿਆ 250000 ਦਾ ਇਨਾਮ

Ad Position 21
No active advertisement
ਅਜੀਤ ਡੈਸਕ 06-12-2025
ਬੀਜਾ, 5 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਨੇ ਸਫਲਤਾ ਦੀ ਇੱਕ ਹੋਰ ਉਡਾਰੀ ਮਾਰਦੇ ਹੋਏ ਲੁਧਿਆਣਾ ਜ਼ਿਲ੍ਹੇ ਦੇ ਉੱਤਮ ਸਕੂਲਾਂ ਵਿਚ ਆਪਣੀ ਥਾਂ ਨੂੰ ਕਾਇਮ ਰੱਖਦੇ ਹੋਏ, ਰਾਜ ਦੇ ਚੁਣੇ ਗਏ 23 ਉੱਤਮ ਸਕੂਲਾਂ ਵਿਚ ਆਪਣੀ ਜਗਾ ਬਣਾਈ ਹੈ | ਸਕੂਲ ਨੂੰ ਉੱਤਮ ਸਕੂਲ ਪੁਰਸਕਾਰ ਪ੍ਰਾਪਤ ਹੋਣ 'ਤੇ ਢਾਈ ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ | ਸਕੂਲ ਮੁਖੀ ਗਲੈਕਸੀ ਸੋਫਤ ਨੇ ਪਿੰਡ ਦੇ ਸਰਪੰਚ ਅੰਮਿ੍ਤਪਾਲ ਸਿੰਘ, ਪਿੰਡ ਦੀ ਪੰਚਾਇਤ, ਸਕੂਲ ਦੀ ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੰਦੇ ਹੋਏ ਉਨ੍ਹਾਂ ਦੇ ਲਗਾਤਾਰ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਟੇਟ ਅਵਾਰਡੀ ਅਧਿਆਪਕ ਵਿਕਾਸ ਕਪਿਲਾ, ਬਲਜੀਤ ਕੌਰ, ਜਸਵਿੰਦਰ ਕੌਰ, ਜਸਵੀਰ ਕੌਰ, ਜਸਵਿੰਦਰ, ਵਿਕਾਸ ਕਪਿਲਾ, ਸਤਨਾਮ ਸਿੰਘ, ਆਂਗਣਵਾੜੀ ਵਰਕਰ ਮਨਪ੍ਰੀਤ ਕੌਰ ਅਤੇ ਸਕੂਲ ਦੇ ਮਿਡ ਡੇ ਮੀਲ ਵਰਕਰਾਂ, ਸਫ਼ਾਈ ਸੇਵਕਾ ਨੂੰ ਇਸ ਇਨਾਮ ਲਈ ਮੁਬਾਰਕਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਬੀ.ਐੱਸ.ਸੀ. (ਸਮੈਸਟਰ ਤੀਜੇ) ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੇ ਬੱਚਿਆਂ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਐਵਾਰਡ <br/>
Ad Position 24