ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ ਕਾਂਗਰਸ - ਦਿਲਬਰ ਮੁਹੰਮਦ ਖਾਨ
ਅਜੀਤ ਡੈਸਕ
06-12-2025
ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਜੇ 'ਆਪ' ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣ ਪ੍ਰਕਿਰਿਆਵਾਂ ਵਿੱਚ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਜਾਂ ਕੋਈ ਬੇਨਿਯਮੀ ਵਰਤੀ, ਤਾਂ ਕਾਂਗਰਸ ਪਾਰਟੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ | ਦਿਲਬਰ ਮੁਹੰਮਦ ਖਾਨ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਸਿਆਸੀ ਬਦਲਾਖੋਰੀ ਦੀ ਭਾਵਨਾ ਸਿਖਰ 'ਤੇ ਹੈ | ਉਨ੍ਹਾਂ ਨੇ ਅਕਾਲੀ ਦਲ ਦੇ ਆਗੂ ਦੀ ਪਤਨੀ ਕੰਚਨਪ੍ਰੀਤ ਕੌਰ ਖ਼ਿਲਾਫ਼ ਹੋਈ ਕਾਰਵਾਈ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਕੇਸ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਸੀ | ਦਿਲਬਰ ਮੁਹੰਮਦ ਖਾਨ ਨੇ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਲੋਕਤੰਤਰ ਦੀ ਰਾਖੀ ਲਈ ਹਰ ਪੱਧਰ 'ਤੇ ਸੰਘਰਸ਼ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਕਿਸੇ ਵੀ ਗੈਰ-ਲੋਕਤੰਤਰੀ ਕਦਮ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ |