20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਪ ਦੀ ਵੱਡੇ ਪੱਧਰ 'ਤੇ ਜਿੱਤ ਪ੍ਰਾਪਤ ਹੋਵੇਗੀ- ਘੁੰਗਰਾਲੀ ਰਾਜਪੂਤਾਂ/ਸੁਲਤਾਨਪੁਰ

Ad Position 21
No active advertisement
ਅਜੀਤ ਡੈਸਕ 07-12-2025
ਬੀਜਾ, 6 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਜਿੱਥੇ ਸੂਬੇ ਭਰ ਵਿਚ 17 ਦਸੰਬਰ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਹੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ, ਯੂਥ ਆਗੂ ਸੋਨੀ ਸੁਲਤਾਨਪੁਰ ਨੇ ਕਿਹਾ ਕਿ ਹਲਕਾ ਖੰਨਾ ਦੀ ਅਗਵਾਈ ਕਰਨ ਵਾਲੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਗਵਾਈ ਹੇਠ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੇ ਪੱਧਰ 'ਤੇ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ |
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ ਅਮਿੱਟ ਯਾਦਾਂ ਨਾਲ ਸਮਾਪਤ ਅਗਲੀ ਖ਼ਬਰ ਰਾੜਾ ਸਾਹਿਬ-ਪਾਇਲ ਰੋਡ 'ਤੇ ਡੂਮ ਪੁਲ ਲਾਗੇ ਨਹਿਰ 'ਚ ਡਿੱਗੀ ਕਾਰ
Ad Position 24