ਮਾਛੀਵਾੜਾ ਸਾਹਿਬ, 6 ਦਸੰਬਰ (ਰਾਜਦੀਪ ਸਿੰਘ ਅਲਬੇਲਾ)-'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਵਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਵੀ ਮੌਜੂਦ ਰਹੇ | ਭੁਪਿੰਦਰ ਸਿੰਘ ਰਾਠੌਰ ਵਲੋਂ ਪਿੰਡ ਮਾਛੀਵਾੜਾ ਖਾਮ, ਕੋਟਾਲਾ ਬੇਟ, ਮਾਣੇਵਾਲ, ਗੁਰੂਗੜ੍ਹ, ਰਾਜਗੜ੍ਹ, ਖੇੜਾ ਵਿਖੇ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰ ਕੇ ਦਿਖਾਇਆ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੇਂਡੂ ਲੋਕਾਂ ਨੂੰ ਮੁਫ਼ਤ ਸਿਹਤ ਸੁਵਿਧਾਵਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਜਿਨ੍ਹਾਂ ਤੋਂ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ |