ਪਾਇਲ, 6 ਦਸੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਹਲਕਾ ਪਾਇਲ ਅੰਦਰ ਪੈਂਦੇ ਦੋਨੋਂ ਬਲਾਕ ਮਲੌਦ ਤੇ ਦੋਰਾਹਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦਾ ਸਨਮਾਨ ਅਤੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਦਾਣਾ ਮੰਡੀ ਪਾਇਲ ਵਿਖੇ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਸੂਬਾ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ, ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਜਥੇ. ਹਰਪਾਲ ਸਿੰਘ ਜੱਲਾ ਦੀ ਅਗਵਾਈ ਹੇਠ ਮੀਟਿੰਗ ਬੁਲਾਈ ਗਈ, ਜਿਸ ਵਿੱਚ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨੇ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ | ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝਣਗੀਆਂ | ਉਹਨਾਂ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਕਿਹਾ ਕਿ ਸਾਰੇ ਗਿੱਲ੍ਹੇ ਸ਼ਿਕਵੇ ਭੁਲਾਏ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਵੋ | ਆਗੂਆਂ ਨੇ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਜਿੱਤਣ ਦੇ ਸਮਰੱਥ ਬਣਾ ਦਿੱਤਾ ਹੈ | ਇਨ੍ਹਾਂ ਚੋਣਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਵਾਂਗੇ | ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਹਲਕਾ ਵਿਧਾਇਕ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਬੋਰਡ ਉੱਤੇ ਆਪਣਾ ਬੋਰਡ ਲਗਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਧੱਕੇਸ਼ਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ | ਇਸ ਸਮੇਂ ਜ਼ਿਲ੍ਹਾ ਪਰੀਸ਼ਦ ਦੇ ਉਮੀਦਵਾਰ ਬਲਦੇਵ ਸਿੰਘ ਝੱਜ ਦੋਬੁਰਜੀ ਕੱਦੋ ਜੋਨ ਅਤੇ ਰਾਮਗੜ੍ਹ ਸਰਦਾਰਾਂ ਜੋਨ ਤੋ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿਆੜ੍ਹ ਤੇ ਬਲਾਕ ਸਮਿਤੀ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਗਏ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਜਥੇਦਾਰ ਹਰਮਿੰਦਰ ਸਿੰਘ ਜਰਗ, ਜਥੇਦਾਰ ਹਰਪਾਲ ਸਿੰਘ ਜੱਲਾ ਗੁਰਪ੍ਰੀਤ ਸਿੰਘ ਲਾਪਰਾਂ, ਮਹਿਲਾ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਅੜੈਚਾ, ਕਰਮਜੀਤ ਕੌਰ ਕੱਦੋਂ, ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਭਵਦੀਪ ਸਿੰਘ ਮੰਡੇਰ, ਜਗਦੀਪ ਸਿੰਘ ਲਹਿਲ, ਸਰਪੰਚ ਭਾਗ ਸਿੰਘ ਮਕਸੂਦੜਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਂਗੇਵਾਲ, ਸਮਿੰਦਰ ਸਿੰਘ ਸਿਹੋੜਾ, ਜਥੇ. ਜਗਦੇਵ ਸਿੰਘ ਦੌਬੁਰਜੀ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਹਰਪਾਲ ਸਿੰਘ ਅਜਨੌਦ, ਇੰਦਰਜੀਤ ਸਿੰਘ ਬਰਮਾਲੀਪੁਰ, ਮਨਪ੍ਰੀਤ ਸਿੰਘ ਬਿੱਲਾ, ਬੇਅੰਤ ਸਿੰਘ ਪੰਧੇਰ ਖੇੜੀ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਜਥੇਦਾਰ ਹਰਮਿੰਦਰ ਸਿੰਘ ਜਰਗ, ਸਰਪੰਚ ਭਾਗ ਸਿੰਘ ਮਕਸੂਦੜਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਂਗੇਵਾਲ, ਹਰਪ੍ਰੀਤ ਸਿੰਘ ਰੌਣੀ, ਅਮਰੀਕ ਸਿੰਘ ਰੌਣੀ, ਇੰਦਰਜੀਤ ਸਿੰਘ ਬਰਮਾਲੀਪੁਰ, ਕੁਲਦੀਪ ਸਿੰਘ ਰੌਣੀ, ਦਵਿੰਦਰ ਸਿੰਘ ਕੱਦੋਂ, ਬਲਜਿੰਦਰ ਸਿੰਘ ਬੁਆਣੀ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ |