ਪਾਇਲ, 6 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਮਲੌਦ ਕਮ ਉਪ ਮੰਡਲ ਮੈਜਿਸਟਰੇਟ ਮਲੌਦ ਪਰਦੀਪ ਸਿੰਘ ਬੈਂਸ ਤੋਂ ਮਿਲੀ ਜਾਣਕਾਰੀ ਕੁੱਲ 15 ਜ਼ੋਨਾਂ ਲਈ 45 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਮਨਜੀਤ ਸਿੰਘ ਮਦਨੀਪੁਰ ਵੱਲੋ ਆਪੋ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ ਅੱਜ ਨਾਮਜਦਗੀ ਪੇਪਰ ਵਾਪਸ ਲੈਣ ਉਪਰੰਤ ਜੋਨ ਨੰਬਰ 1 ਨਾਨਕਪੁਰ ਜਗੇੜਾ ਜੋਨ ਵਿਚ ਸ਼ਰੋਮਣੀ ਅਕਾਲੀ ਦਲ ਦੇ ਕਰਮਜੀਤ ਕੌਰ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਮਲਜੀਤ ਕੌਰ ਤੇ ਆਮ ਆਦਮੀ ਪਾਰਟੀ ਵੱਲੋ ਬੇਅੰਤ ਕੌਰ ਚੋਣ ਮੈਦਾਨ ਵਿਚ ਰਹਿ ਗਏ ਹਨ | ਜੋਨ ਨੰਬਰ 2 ਕਿਲਾਂ ਹਾਂਸ ਤੋਂ ਕਾਂਗਰਸ ਦੀ ਉਮੀਦਵਾਰ ਮਨਦੀਪ ਕੌਰ ਅਤੇ ਆਮ ਆਦਮੀ ਪਾਰਟੀ ਦੀ ਅਮਨਦੀਪ ਕੌਰ ਵਿਚ ਸਿੱਧਾ ਮੁਕਾਬਲਾ ਹੋਵੇਗਾ | ਜੋਨ ਨੰਬਰ 3 ਦੁਧਾਲ ਤੋਂ ਕਾਂਗਰਸ ਦੀ ਉਮੀਦਵਾਰ ਕੁਲਦੀਪ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਚਰਨਜੀਤ ਕੌਰ ਅਤੇ ਆਮ ਆਦਮੀ ਪਾਰਟੀ ਦੀ ਰਮਨਦੀਪ ਕੌਰ ਵਿਚ ਚੋਣ ਮੁਕਾਬਲਾ ਹੋਵੇਗਾ | ਜੋਨ ਨੰਬਰ 4 ਰਾਮਗੜ੍ਹ ਸਰਦਾਰਾਂ ਤੋਂ ਕਾਂਗਰਸ ਦੀ ਉਮੀਦਵਾਰ ਬੇਅੰਤ ਕੌਰ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਤਰਨਜੀਤ ਕੌਰ ਚੀਮਾ ਵਿਚਕਾਰ ਸਿੱਧਾ ਮੁਕਾਬਲਾ ਹੋਵੇਗਾ | ਜੋਨ ਨੰਬਰ 5 ਜੰਡਾਲੀ ਤੋਂ ਆਮ ਆਦਮੀ ਪਾਰਟੀ ਦੀ ਗੁਰਪਰੀਤ ਕੌਰ ਗਿੱਲ਼ , ਕਾਂਗਰਸ ਪਾਰਟੀ ਦੀ ਅਮਰਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਮਨਜਿੰਦਰ ਕੌਰ ਅਤੇ ਆਜ਼ਾਦ ਉਮੀਦਵਾਰ ਪਰਮਜੀਤ ਕੌਰ ਚੋਣ ਮੈਦਾਨ ਰਹਿ ਗਏ ਹਨ | ਜੋਨ ਨੰਬਰ 6 ਸਿਆੜ ਜੋਨ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਗੁਰਮੁੱਖ ਸਿੰਘ ਪੰਧੇਰ, ਆਮ ਆਦਮੀ ਪਾਰਟੀ ਦੇ ਪਰਗਟ ਸਿੰਘ ਸਿਆੜ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਜੀਤ ਸਿੰਘ ਸਿਆੜ ਵਿਚ ਮੁਕਾਬਲਾ ਹੋਵੇਗਾ | ਜੋਨ ਨੰਬਰ 7 ਸੋਹੀਆਂ ਤੋਂ ਕਾਂਗਰਸ ਦੇ ਕਿ੍ਸਨ ਦੇਵ, ਸ਼੍ਰੋਮਣੀ ਅਕਾਲੀ ਦਲ ਮਨਦੀਪ ਸਿੰਘ ਗਿੱਲ਼ ਅਤੇ ਆਮ ਆਦਮੀ ਪਾਰਟੀ ਦੇ ਜਸਪ੍ਰੀਤ ਸਿੰਘ ਵਿਚਕਾਰ ਮੁਕਾਬਲਾ ਹੋਵੇਗਾ | ਜੋਨ ਨੰਬਰ 8 ਸਿਹੌੜਾ ਤੋਂ ਆਮ ਆਦਮੀ ਪਾਰਟੀ ਅਮਨਜੋਤ ਸਿੰਘ ਗਿੱਲ ਕਾਂਗਰਸ ਦੇ ਖੁਸਪਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ਼ਮਿੰਦਰ ਸਿੰਘ ਅਤੇ ਬਲਬੀਰ ਸਿੰਘ ਅਜਾਦ ਉਮੀਦਵਾਰ ਚੋਣ ਮੈਦਾਨ ਵਿਚ ਹੈ | ਜੋਨ ਨੰਬਰ 9 ਰੱਬੋ ਨੀਚੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰਾਜਵੀਰ ਬਿਕਰਮਜੀਤ ਸਿੰਘ, ਆਮ ਆਦਮੀ ਪਾਰਟੀ ਦੇ ਸੁਖਦੇਵ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸਰੂਪ ਸਿੰਘ ਵਿਚਕਾਰ ਮੁਕਾਬਲਾ ਹੋਵੇਗਾ | ਜੋਨ ਨੰਬਰ 10 ਸਿਰਥਲਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਗੁਰਦੀਪ ਸਿੰਘ ਜੁਲਮਗੜ, ਸ਼੍ਰੋਮਣੀ ਅਕਾਲੀ ਦਲ ਕੁਲਵਿੰਦਰ ਸਿੰਘ ਲਸਾੜਾ ਅਤੇ ਆਮ ਆਦਮੀ ਪਾਰਟੀ ਦੇ ਦਵਿੰਦਰ ਸਿੰਘ ਚੋਣ ਮੈਦਾਨ ਵਿਚ ਹਨ | ਜੋਨ ਨੰਬਰ 11 ਸ਼ੀਹਾਂ ਦੌਦ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਨਿਰਭੈ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲ਼ੋ ਜਸਵੀਰ ਸਿੰਘ, ਆਮ ਆਦਮੀ ਪਾਰਟੀ ਦੇ ਜਸਵੰਤ ਸਿੰਘ ਅਤੇ ਅਜਾਦ ਉਮੀਦਵਾਰ ਰਵਿੰਦਰ ਸਿੰਘ ਵਿਚਕਾਰ ਮੁਕਾਬਲਾ ਹੋਵੇਗਾ | ਜੋਨ ਨੰਬਰ 12 ਬੇਰ ਕਲਾਂ ਸ਼੍ਰੋਮਣੀ ਅਕਾਲੀ ਦਲ ਦੇ ਲਖਵੀਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਲਾਭ ਸਿੰਘ, ਆਮ ਆਦਮੀ ਪਾਰਟੀ ਸਤਿਨਾਮ ਸਿੰਘ ਅਤੇ ਅਜਾਦ ਉਮੀਦਵਾਰ ਗੁਰਦੀਪ ਸਿੰਘ ਚੋਣ ਮੁਕਾਬਲਾ ਹੋਵੇਗਾ | ਜੋਨ ਨੰਬਰ 13 ਕੂਹਲੀ ਕਲਾਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਨਿਰਮਲ ਸਿੰਘ, ਆਮ ਆਦਮੀ ਪਾਰਟੀ ਦੇ ਸਿਕੰਦਰ ਸਿੰਘ ਅਤੇ ਮਨਜੀਤ ਸਿੰਘ ਵਾਸੀ ਬੇਰ ਕਲਾਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਵਿਚਕਾਰ ਮੁਕਾਬਲਾ ਹੋਵੇਗਾ | ਜੋਨ ਨੰਬਰ 14 ਸਹਾਰਨਮਾਜਰਾ ਤੋਂ ਕਾਂਗਰਸ ਦੀ ਕਮਲਜੀਤ ਕੌਰ, ਸ਼ਰੋਮਣੀ ਅਕਾਲੀ ਦਲ ਦੀ ਰਾਣੀ ਅਤੇ ਆਮ ਆਦਮੀ ਪਾਰਟੀ ਦੀ ਰਘਵੀਰ ਕੌਰ ਵਿਚਕਾਰ ਮੁਕਾਬਲਾ ਵੇਖਣ ਨੂੰ ਮਿਲੇਗਾ | ਜੋਨ ਨੰਬਰ 15 ਲਹਿਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵੰਤ ਕੌਰ, ਆਮ ਆਦਮੀ ਪਾਰਟੀ ਦੀ ਸਰਬਜੀਤ ਕੌਰ, ਕਾਂਗਰਸ ਪਾਰਟੀ ਦੀ ਜਸਪਾਲ ਕੌਰ ਅਤੇ ਬਹੁਜਨ ਸਮਾਜ ਪਾਰਟੀ ਦਵਿੰਦਰ ਕੌਰ ਵਿਚਕਾਰ ਮੁਕਾਬਲਾ ਹੋਵੇਗਾ |