ਬੀਜਾ, 7 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਕੋਟ ਸੇਖੋਂ ਜੋਨ ਤੋਂ ਬੀਬੀ ਬਲਵਿੰਦਰ ਕੌਰ ਪਤਨੀ ਨੌਰੰਗ ਸਿੰਘ ਵਾਸੀ ਬੀਜਾ ਨੂੰ ਬਲਾਕ ਸੰਮਤੀ ਦੇ ਉਮੀਦਵਾਰ ਅਤੇ ਬੀਜਾ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਦੀਪ ਸਿੰਘ ਖਾਲਸਾ ਬਣਾਇਆ ਹੋਇਆ ਹੈ | ਇਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੋਕਾਂ ਨਾਲ ਰਾਬਤਾ ਕਾਇਮ ਕਰ ਦਿੱਤਾ ਹੈ | ਕਸਬਾ ਬੀਜਾ ਵਿਖੇ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਇਹ ਪਰਿਵਾਰ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਟਕਸਾਲੀ ਪਰਿਵਾਰ ਹਨ | ਉਨ੍ਹਾਂ ਨੇ ਕਿਹਾ ਕਿ ਹਰ ਵਰਗ ਦੇ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਇਸ ਮੌਕੇ ਜਸਵੰਤ ਸਿੰਘ ਬੀਜਾ ਨੇ ਕਿਹਾ ਕਿ ਇਲਾਕੇ ਦੇ ਅਕਾਲੀ ਵਰਕਰਾਂ ਤੇ ਲੋਕਾਂ ਨੇ ਸਾਡੇ ਪਰਿਵਾਰ ਦੇ ਨਾਲ ਪਹਿਲਾ ਵੀ ਚਟਾਨ ਵਾਂਗ ਖੜ੍ਹ ਕੇ ਸਾਨੂੰ ਬਲਾਕ ਸੰਮਤੀ ਦਾ ਮੈਂਬਰ ਬਣਾਇਆ ਸੀ | ਹੁਣ ਵੀ ਸਾਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਸਰਗਰਮ ਹਨ | ਇਸ ਮੌਕੇ ਬਲਾਕ ਸੰਮਤੀ ਦੇ ਉਮੀਦਵਾਰ ਬੀਬੀ ਬਲਵਿੰਦਰ ਕੌਰ ਕੁਲਾਰ ਨੇ ਕਿਹਾ ਕਿ ਸਾਡਾ ਪਰਿਵਾਰ ਸ਼ੁਰੂ ਤੋਂ ਹੀ ਸਮਾਜ ਸੇਵੀ ਕੰਮਾਂ ਵਿਚ ਜੁਟਿਆ ਹੈ | ਜਿਸ ਕਰਕੇ ਇਲਾਕੇ ਦੇ ਲੋਕ ਸਾਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਰੋਲ ਅਦਾ ਕਰਨਗੇ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ ਮਾਂਗਟ, ਗੁਰਮੁੱਖ ਸਿੰਘ ਮਾਂਗਟ, ਮੋਹਨ ਸਿੰਘ ਜਟਾਣਾ, ਰਣਜੀਤ ਸਿੰਘ ਸਾਬਕਾ ਸਰਪੰਚ ਕੋਟ, ਅਮਨਦੀਪ ਸਿੰਘ ਲੇਲ੍ਹ, ਜਗਦੀਸ਼ ਸਿੰਘ ਦੀਸ਼ਾ ਆੜ੍ਹਤੀਆ ਕੋਟ ਆਦਿ ਹਾਜ਼ਰ ਸਨ |