ਡੇਹਲੋਂ, 7 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਕਿ ਭਵਿੱਖ ਵਿਚ ਕਾਂਗਰਸ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਸਕੇ¢ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਲੋਂ ਸੰਮਤੀ ਜ਼ੋਨ ਡੇਹਲੋਂ ਤੋਂ ਕਾਂਗਰਸ ਉਮੀਦਵਾਰ ਦੀਪਕ ਗੋਇਲ ਡੇਹਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਸਮੇਂ ਕੀਤਾ¢ ਉਨ੍ਹਾਂ ਸੰਮਤੀ ਜ਼ੋਨ ਡੇਹਲੋਂ ਅਧੀਨ ਆਉਂਦੇ ਦੋ ਪਿੰਡਾਂ ਗੋਪਾਲਪੁਰ ਤੇ ਡੇਹਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਕਾਂਗਰਸ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਦੋਵਾਂ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ¢ ਸਾਬਕਾ ਵਿਧਾਇਕ ਬੈਂਸ ਨੇ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਰਾਜ ਅੰਦਰ ਗੁੰਡਾਗਰਦੀ, ਲੁੱਟਮਾਰ ਸਮੇਤ ਲੋਕ ਮਾਰੂ ਨੀਤੀਆਂ ਨੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ | ਜਦਕਿ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਸਿਰਫ਼ ਕਾਂਗਰਸ ਪਾਰਟੀ ਹੀ ਸੋਚਦੀ ਹੈ ¢ ਸਾਬਕਾ ਵਿਧਾਇਕ ਬੈਂਸ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸੰਬੰਧੀ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ¢ ਉਮੀਦਵਾਰ ਦੀਪਕ ਗੋਇਲ ਕਿਹਾ ਕਿ ਪਾਰਟੀ ਵਲੋਂ ਪ੍ਰਗਟਾਏ ਭਰੋਸੇ 'ਤੇ ਖਰਾ ਉੱਤਰਨ ਦੇ ਯਤਨ ਕੀਤੇ ਜਾਣਗੇ ¢ ਇਸ ਸਮੇਂ ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮ੍ਹਾ ਡੇਹਲੋਂ, ਪੁਨੀਤ ਸ਼ਰਮਾ ਨੀਸ਼ੂ ਡੇਹਲੋਂ, ਜੀਵਨ ਸਿੰਘ, ਡਾ. ਵਰਿੰਦਰ ਸਿੰਘ ਰੰਗੀ, ਜਸਤਿੰਦਰ ਸਿੰਘ ਜੱਸ ਮਾਂਗਟ ਸਮੇਤ ਹੋਰ ਹਾਜ਼ਰ ਸਨ¢