ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਨਵੰਬਰ ਮਹੀਨੇ ਦੀ ਤਨਖ਼ਾਹਾਂ ਨੂੰ ਉਡੀਕ ਰਹੇ ਹਨ, ਜਿਸ ਕਾਰਨ ਨਵੰਬਰ ਮਹੀਨੇ ਦੀਆਂ ਕਿਸ਼ਤਾਂ ਅਤੇ ਹੋਰ ਘਰੇਲੂ ਜ਼ਰੂਰੀ ਖਰਚੇ ਕਾਰਨ ਅਧਿਆਪਕ ਵਰਗ ਮਾਨਸਿਕ ਅਤੇ ਆਰਥਿਕ ਤੌਰ 'ਤੇ ਨਿਰਾਸ਼ਾ ਦੇ ਆਲਮ ਵਿਚ ਹੈ ¢ ਯੂਨੀਅਨ ਪ੍ਰਧਾਨ ਢਿੱਲੋਂ ਨੇ ਪੰਜਾਬ ਸਰਕਾਰ ਦੇ ਵਿੱਤ ਅਤੇ ਸਿੱਖਿਆ ਵਿਭਾਗ ਨੂੰ ਤੁਰੰਤ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਅਧਿਆਪਕ ਵਰਗ ਤਨਖ਼ਾਹ ਦੀ ਉਡੀਕ ਕਰ ਰਿਹਾ ਹੈ ¢ ਯੂਨੀਅਨ ਦੇ ਸਕੱਤਰ ਦਵਿੰਦਰ ਸਿੰਘ ਗੁਰੂ, ਅਮਰਜੀਤ ਸਿੰਘ ਸਲਾਹਕਾਰ, ਜਸਪਾਲ ਸਿੰਘ, ਗੁਰਜੇਪਾਲ ਸਿੰਘ, ਮੀਡੀਆ ਇੰਚਾਰਜ ਰਮਨਦੀਪ ਸਿੰਘ ਅਤੇ ਪੈੱ੍ਰਸ ਸਕੱਤਰ ਹਰਪ੍ਰੀਤ ਸਿੰਘ ਸਾਹਨੇਵਾਲ, ਮਨਦੀਪ ਸਿੰਘ ਸੇਖੋਂ ਅਤੇ ਅਲਬੇਲ ਸਿੰਘ ਪੁੜੈਣ ਨੇ ਪੰਜਾਬ ਸਰਕਾਰ ਦੇ ਵਿੱਤ ਅਤੇ ਸਿੱਖਿਆ ਵਿਭਾਗ ਨੂੰ ਅਪੀਲ ਕਰਦਿਆਂ ਕਿਹਾ ਕਿ ਨਵੰਬਰ ਮਹੀਨੇ ਦੀ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ¢