ਮਾਛੀਵਾੜਾ ਸਾਹਿਬ, 7 ਦਸੰਬਰ (ਰਾਜਦੀਪ ਅਲਬੇਲਾ)-ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਭੁਪਿੰਦਰ ਸਿੰਘ ਦੇ ਹੱਕ ਵਿਚ ਰੱਖੀਆਂ ਮੀਟਿੰਗਾਂ ਨੇ ਰੈਲੀ ਦੇ ਰੂਪ ਧਾਰਨ ਕਰ ਲਿਆ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਸ਼ਿਰਕਤ ਕੀਤੀ¢ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ, ਸੁਖਵਿੰਦਰ ਗਿੱਲ, ਕੌਂਸਲਰ ਜਗਮੀਤ ਸਿੰਘ ਮੱਕੜ, ਗੁਰਵੀਰ ਸਿੰਘ ਖੇੜਾ ਵੀ ਹਾਜ਼ਰ ਸਨ¢ ਅੱਜ ਵੱਖ-ਵੱਖ ਪਿੰਡਾਂ 'ਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ¢ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੇਂਡੂ ਲੋਕਾਂ ਨੂੰ ਮੁਫ਼ਤ ਸਿਹਤ ਸੁਵਿਧਾਵਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਜਿਨ੍ਹਾਂ ਤੋਂ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ¢