ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਜ਼ੋਨ ਕੁਹਾੜਾ ਤੋਂ ਆਮ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਦੇਬੀ ਮਾਨਗੜ੍ਹ ਦੇ ਹੱਕ ਵਿਚ ਵਿਧਾਇਕ ਪੱਪੀ ਪਰਾਸ਼ਰ ਅਤੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆ ਵਲੋਂ ਚੋਣ ਪ੍ਰਚਾਰ ਕੀਤਾ ਗਿਆ ਅਤੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ ¢ ਇਸ ਮੌਕੇ ਵਿਧਾਇਕ ਪੱਪੀ ਪਰਾਸ਼ਰ ਅਤੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਪਾਰਟੀ ਦੇ ਕੁਹਾੜਾ ਜ਼ੋਨ ਤੋਂ ਉਮੀਦਵਾਰ ਬਲਦੇਵ ਸਿੰਘ ਦੇਬੀ ਮਾਨਗੜ੍ਹ ਨੰੂ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਓ ¢ ਇਸ ਮੌਕੇ ਰੇਸ਼ਮ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਚਰਨਕੰਵਲ ਸਿੰਘ, ਕੁਲਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ¢