19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਵਿਰੋਧੀ ਘਬਰਾਏ-ਪਰਮਜੀਤ ਢਿੱਲੋਂ

Ad Position 21
No active advertisement
ਅਜੀਤ ਡੈਸਕ 08-12-2025
ਮਾਛੀਵਾੜਾ ਸਾਹਿਬ, 7 ਦਸੰਬਰ (ਰਾਜਦੀਪ ਅਲਬੇਲਾ)-ਨੀਲੋਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਜੋਤ ਸਿੰਘ ਮਾਂਗਟ ਅਤੇ ਬਲਾਕ ਸਮਿਤੀ ਉਮੀਦਵਾਰਾਂ ਦੇ ਹੱਕ ਵਿਚ ਅੱਜ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਹਰਜਤਿੰਦਰ ਸਿੰਘ ਪਵਾਤ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਦਰਸ਼ਨ ਸਿੰਘ ਮਿੱਠੇਵਾਲ, ਜਸਪਾਲ ਸਿੰਘ ਜੱਜ, ਨਰਿੰਦਰ ਧੰਨੋਆ, ਹਰਵਿੰਦਰ ਸ਼ੇਰੀਆਂ, ਸਰਪੰਚ ਬਲਜਿੰਦਰ ਸਿੰਘ ਰਾਜੇਵਾਲ ਰਾਜਪੂਤਾਂ, ਕੁਲਜਿੰਦਰ ਸਿੰਘ ਖੇੜਾ, ਗੁਰਜੀਤ ਸਿੰਘ ਮਿੱਠੇਵਾਲ, ਸੁਰਮੁੱਖ ਸਿੰਘ ਹਾਜ਼ਰ ਸਨ | ਹਲਕਾ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਵਲੋਂ ਪਿੰਡ ਪੰਜਗਰਾਈਆਂ, ਸ਼ੇਰਪੁਰ ਬੇਟ, ਹੇਡੋਂ ਬੇਟ, ਬੈਰਸਾਲ ਖ਼ੁਰਦ, ਜਾਤੀਵਾਲ, ਮਾਣੇਵਾਲ, ਤੱਖਰਾਂ ਆਦਿ ਪਿੰਡਾਂ ਵਿਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਹੀ ਮਹੀਨਿਆਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਤੋਂ 'ਆਪ' ਸਰਕਾਰ ਘਬਰਾਈ ਹੋਈ ਨਜ਼ਰ ਆ ਰਹੀ ਹੈ | ਪਰਮਜੀਤ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਇਹ ਯਕੀਨੀ ਬਣਾਏਗੀ ਕਿ ਹੁਣ ਲੋਕ 'ਆਪ' ਸਰਕਾਰ ਨੂੰ ਲਾਂਭੇ ਕਰਨਾ ਚਾਹੁੰਦੇ ਹਨ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਹਰਜੋਤ ਸਿੰਘ ਮਾਂਗਟ ਨੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ ਜੋ ਕਿ ਪੰਜਾਬ ਦੇ ਹਿਤਾਂ 'ਤੇ ਪਹਿਰਾ ਦਿੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਆਪ ਉਮੀਦਵਾਰ ਰਾਠੌਰ ਦੇ ਚੋਣ ਜਲਸਿਆਂ ਵਿਚ ਨਜ਼ਰ ਆ ਰਿਹਾ ਵੋਟਰਾਂ ਦਾ ਭਾਰੀ ਉਤਸ਼ਾਹ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਜਸਵੰਤ ਸਿੰਘ ਮੁਕੰਦਪੁਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ
Ad Position 24